ਐਨਐਚਆਰਸੀ ਨੇ ਡੀਜੀ ਜੇਲ ਤੇ ਦਿੱਲੀ ਸਰਕਾਰ ਨੂੰ ਕੀਤਾ ਨੋਟਿਸ ਜਾਰੀ

ਐਨਐਚਆਰਸੀ ਨੇ ਡੀਜੀ ਜੇਲ ਤੇ ਦਿੱਲੀ ਸਰਕਾਰ ਨੂੰ ਕੀਤਾ ਨੋਟਿਸ ਜਾਰੀ

ਨਵੀਂ ਦਿੱਲੀ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਨੇ ਡਾਇਰੈਕਟਰ ਜਨਰਲ (ਜੇਲ੍ਹਾਂ) ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਕੈਦੀਆਂ ਵਿੱਚ ਵੱਧ ਰਹੀ ਹਿੰਸਾ ਦੀਆਂ ਘਟਨਾਵਾਂ ਬਾਰੇ ਚਾਰ ਹਫ਼ਤਿਆਂ ਦੇ ਅੰਦਰ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਐਨਐਚਆਰਸੀ ਨੇ ਇਹ ਕਦਮ ਤਿਹਾੜ ਜੇਲ੍ਹ ਵਿੱਚ ਕੈਦੀਆਂ ਵਿੱਚ ਹਿੰਸਾ ਦੀਆਂ ਵਧ ਰਹੀਆਂ ਘਟਨਾਵਾਂ ਦੇ ਸੰਬੰਧ ਵਿੱਚ ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ ਚੁੱਕਿਆ ਹੈ।

ਮੀਡੀਆ ਰਿਪੋਰਟਾਂ ਅਨੁਸਾਰ 22 ਸਤੰਬਰ ਨੂੰ ਤਿਹਾੜ ਜੇਲ੍ਹ ਦੇ ਇੱਕ ਕੈਦੀ ਨੇ ਦੂਜੇ ਕੈਦੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਕੈਦੀ ਨਾਲ ਝੜਪ ਦੌਰਾਨ ਇੱਕ ਹੈਡ ਮੈਟਰਨ ਵੀ ਜ਼ਖਮੀ ਹੋ ਗਿਆ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਤੰਬਰ ਵਿੱਚ ਜੇਲ ਦੇ ਅੰਦਰ ਝੜਪਾਂ ਵਿੱਚ ਲਗਭਗ 30 ਕੈਦੀ ਜ਼ਖਮੀ ਹੋਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ