ਐਨਆਈਏ ਨੇ ਦਾਊਦ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ

Arrested Sachkahoon

ਐਨਆਈਏ ਨੇ ਦਾਊਦ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਮੁੰਬਈ । ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।ਫੜੇ ਗਏ ਦੋਸ਼ੀਆਂ ਦੀ ਪਛਾਣ ਆਰਿਫ ਅਬੂਬਕਰ ਸ਼ੇਖ (59) ਅਤੇ ਸ਼ਬੀਰ ਅਬੂਬਕਰ ਸ਼ੇਖ (51) ਵਜੋਂ ਹੋਈ ਹੈ। ਇਹ ਦੋਵੇਂ ਸਕੇ ਭਰਾ ਹਨ। ਜਾਂਚ ਏਜੰਸੀ ਨੇ ਦੋਵਾਂ ਨੂੰ ਵੀਰਵਾਰ ਸ਼ਾਮ ਨੂੰ ਸ਼ਹਿਰ ਦੇ ਉਪਨਗਰ ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ। ਦੋਵਾਂ ਨੂੰ ਅੱਜ ਬਾਅਦ ਦੁਪਹਿਰ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਐਨਆਈਏ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ੇਖ ਭਰਾਵਾਂ ਵਜੋਂ ਜਾਣੇ ਜਾਂਦੇ ਦੋਵੇਂ ਮੁੰਬਈ ਦੇ ਪੱਛਮੀ ਉਪਨਗਰਾਂ ਵਿੱਚ ਦਾਊਦ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਅੱਤਵਾਦੀ ਫੰਡਿੰਗ ਨੂੰ ਸੰਭਾਲਣ ਵਿੱਚ ਸ਼ਾਮਲ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ