NIA | 11 ਜਨਵਰੀ 2020 ਤੋਂ ਡੀ. ਐੱਸ. ਪੀ. ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
ਸ਼੍ਰੀਨਗਰ। ਰਾਸ਼ਟਰੀ ਜਾਂਚ ਏਜੰਸੀ (NIA) ਨੇ ਜੰਮੂ-ਕਸ਼ਮੀਰ ਦੇ ਬਰਖਾਸਤ ਡੀ. ਐੱਸ. ਪੀ. ਦੀ ਗ੍ਰਿਫਤਾਰੀ ਨਾਲ ਜੁੜੇ ਮਾਮਲੇ ਸਬੰਧੀ ਕਸ਼ਮੀਰ ‘ਚ ਐਤਵਾਰ ਦੀ ਸਵੇਰ ਨੂੰ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਕਈ ਥਾਵਾਂ ‘ਤੇ ਐੱਨ. ਆਈ. ਏ. ਦੀ ਟੀਮ ਗਈ ਅਤੇ ਕੁਝ ਪ੍ਰਾਈਵੇਟ ਦਫਤਰਾਂ ਅਤੇ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਪੁਲਿਸ ਦਾ ਡੀ. ਐੱਸ. ਪੀ. ਦਵਿੰਦਰ ਸਿੰਘ 11 ਜਨਵਰੀ 2020 ਨੂੰ ਦੋ ਅੱਤਵਾਦੀਆਂ ਨੂੰ ਕਸ਼ਮੀਰ ਤੋਂ ਬਾਹਰ ਪਹੁੰਚਾਉਣ ‘ਚ ਮਦਦ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ।
ਦਵਿੰਦਰ ਨੇ ਇਸ ਲਈ ਅੱਤਵਾਦੀਆਂ ਨਾਲ ਲੱਖਾਂ ਦੀ ਡੀਲ ਵੀ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਚੰਡੀਗੜ੍ਹ ਜਾਂ ਦਿੱਲੀ ‘ਚ ਕਿਸੇ ਵੱਡੀ ਅੱਤਵਾਦੀ ਸਾਜਿਸ਼ ਨੂੰ ਅੰਜ਼ਾਮ ਦੇਣਾ ਚਾਹੁੰਦੇ ਸਨ। ਦਵਿੰਦਰ ਦੇ ਅਫਜ਼ਲ ਗੁਰੂ ਨਾਲ ਵੀ ਤਾਰ ਜੁੜੇ ਹੋਣ ਦੀ ਗੱਲ ਸਾਹਮਣੇ ਆਈ ਸੀ, ਜਿਸ ਨੇ ਸੰਸਦ ਭਵਨ ‘ਤੇ ਹਮਲਾ ਕੀਤਾ ਸੀ। ਦੇਸ਼ ਨਾਲ ਗੱਦਾਰੀ ਕਰਨ ਨੂੰ ਲੈ ਕੇ ਦਵਿੰਦਰ ਸਿੰਘ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾ ਚੁੱਕਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।