NIA Raids Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਪੰਜਾਬ ’ਚ 15 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ, ਭਾਰਤ ’ਚ ਅੰਦਰੂਨੀ ਅੱਤਵਾਦੀਆਂ ਦੇ ਲੁਕਣਗਾਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਐਨਆਈਏ ਨੇ ਪੰਜਾਬ ਸਥਿਤ ਅੱਤਵਾਦੀ ਸਮੂਹ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਤੇ ਕਪੂਰਥਲਾ ਜ਼ਿਲ੍ਹਿਆਂ ’ਚ 15 ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ, ਇਸ ਸਮੇਂ ਦੌਰਾਨ ਟੀਮ ਨੇ ਮੋਬਾਈਲ ਫੋਨ, ਡਿਜੀਟਲ ਡਿਵਾਈਸ, ਇਤਰਾਜ਼ਯੋਗ ਸਮੱਗਰੀ ਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ। NIA Raids Punjab
ਇਹ ਖਬਰ ਵੀ ਪੜ੍ਹੋ : 12th Results: ਸਕੂਲ ਆਫ਼ ਐਮੀਨੈਂਸ ਭਾਦਸੋਂ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਪਾਬੰਦੀਸ਼ੁਦਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸਮੂਹ ਦੀਆਂ ਗਤੀਵਿਧੀਆਂ ’ਤੇ ਆਪਣੀ ਪਕੜ ਹੋਰ ਮਜ਼ਬੂਤ ਕਰਦੇ ਹੋਏ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਪਿਛਲੇ ਸਾਲ ਦਸੰਬਰ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਪੁਲਿਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ’ਚ ਪੰਜਾਬ ’ਚ 15 ਥਾਵਾਂ ’ਤੇ ਛਾਪੇਮਾਰੀ ਕਰਨ ਦੀ ਰਿਪੋਰਟ ਹੈ। ਜਾਣਕਾਰੀ ਅਨੁਸਾਰ, ਪੰਜਾਬ ਦੇ ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਤੇ ਕਪੂਰਥਲਾ ਜ਼ਿਲ੍ਹਿਆਂ ’ਚ ਕੀਤੀ ਗਈ ਤਲਾਸ਼ੀ ਦੌਰਾਨ ਮੋਬਾਈਲ/ਡਿਜੀਟਲ ਡਿਵਾਈਸਾਂ ਤੇ ਦਸਤਾਵੇਜ਼ਾਂ ਸਮੇਤ ਕਈ ਤਰ੍ਹਾਂ ਦੀਆਂ ਅਪਰਾਧਕ ਸਮੱਗਰੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ। NIA Raids Punjab