ਦਿੱਲੀ ‘ਚ ਮੌਸਮ ਸੁਹਾਵਣਾ, ਮੀਂਹ ਦੀ ਆਹਟ

Rain-2

ਦਿੱਲੀ ‘ਚ ਮੌਸਮ ਸੁਹਾਵਣਾ, ਮੀਂਹ ਦੀ ਆਹਟ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਬੱਦਲਵਾਈ ਅਤੇ ਠੰਢੀਆਂ ਹਵਾਵਾਂ ਦੇ ਕਾਰਨ ਮੌਸਮ ਸੁਹਾਵਣਾ ਹੋ ਗਿਆ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਘੱਟੋ-ਘੱਟ ਤਾਪਮਾਨ 27.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਲਈ ਆਮ ਹੈ, ਜਦੋਂਕਿ ਸਾਪੇਖਿਕ ਨਮੀ 82 ਫੀਸਦੀ ਦਰਜ ਕੀਤੀ ਗਈ। ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ, ”ਅਸਮਾਨ ਬੱਦਲਵਾਈ ਰਹੇਗਾ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ