ਨਵੇਂ ਸਾਲ ਦਾ ਜਸ਼ਨ ਪਿਆ ਫਿੱਕਾ
ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਨਵੇਂ ਸਾਲ ਦੇ ਜਸ਼ਨ ’ਤੇ ਕੋਰੋਨਾ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਦਿੱਲੀ ’ਚ ਅੱਜ ਤੇ ਕੱਲ੍ਹ ਨਾਈਟ ਕਰਫਿਊ ਰਹੇਗਾ, ਜਿਸ ਦੇ ਚੱਲਦੇ ਇੱਥ ਥਾਂ ’ਤੇ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾਈ ਗਈ।
ਦਿੱਲੀ ਆਫ਼ਤਾ ਪ੍ਰਬੰਧਨ ਅਥਾਰਟੀਕਰਨ ਨੇ ਇਹ ਆਦੇਸ਼ ਜਾਰੀ ਕੀਤਾ ਹੈ। ਕੋਰੋਨਾ ਮਹਾਂਮਾਰੀ ਦੇ ਚੱਲਦੇ ਇਸ ਵਾਰ ਪੰਜ ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ ਤੇ ਨਾ ਹੀ ਕੋਈ ਨਵੇਂ ਸਾਲ ਮੌਕੇ ਪ੍ਰੋਗਰਾਮ ਹੋਵੇਗਾ। ਰਾਜਧਾਨੀ ’ਚ ਕਰਫਿਊ ਅੱਜ ਰਾਤ 11 ਵਜੇ ਤੋਂ ਕੱਲ੍ਹ ਸਵੇਰੇ 6 ਵਜੇ ਤੱਕ ਤੇ ਕੱਲ੍ਹ ਰਾਤ 11 ਵਜੇ ਤੋਂ 2 ਜਨਵਰੀ ਦੀ ਸਵੇਰੇ 6 ਵਜੇ ਤੱਕ ਨਾਈਟ ਕਰਫਿਊ ਰਹੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.