ਪੂਰੀ ਸਮਰੱਥਾ ਨਾਲ ਖੁੱਲ੍ਹਣਗੇ ਸਕੂਲ-ਕਾਲਜ
ਲਖਨਊ ( ਏਜੰਸੀ) ਉੱਤਰ ਪ੍ਰਦੇਸ਼ ’ਚ ਕੋਰੋਨਾ ਨੂੰ ਰੋਕਣ ਲਈ ਰਾਤ 11 ਵਜੇ ਤੋਂ ਸਵੇਰੇ 6 ਵਜੇ ਤੱਕ ਲਾਏ ਗਏ ਕਰਫਿਊ ਨੂੰ ਹੁਣ ਹਟਾ ਦਿੱਤਾ ਗਿਆ ਹੈ। ਕੋਰੋਨਾ ਮਾਮਲਿਆਂ ’ਚ ਕਮੀ ਨੂੰ ਵੇਖਦਿਆਂ ਇਹ ਫੈਸਲਾ ਲਿਆ ਗਿਆ ਹੈ। ਇਸ ਨਾਲ ਸਬੰਧਿਤ ਆਦੇਸ਼ ਸ਼ਨਿੱਚਰਵਾਰ ਤੋਂ ਹੀ ਲਾਗੂ ਹੋ ਗਏ ਹਨ। ਸਕੂਲ-ਕਾਲਜਾਂ ਤੇ ਹਰ ਤਰ੍ਹਾਂ ਦੇ ਅਦਾਰੇ ਹੁਣ ਪਹਿਲਾਂ ਵਾਂਗ ਪੂਰੀ ਸਮਰੱਥਾ ਨਾਲ ਚੱਲ ਸਕਣਗੇ। ਅਡੀਸ਼ਨਲ ਮੁੱਖ ਸਕੱਤਰ ਗ੍ਰਹਿ ਅਵਨੀਸ਼ ਕੁਮਾਰ ਅਵਸਥੀ ਨੇ ਸ਼ਨਿੱਚਰਵਾਰ ਨੂੰ ਆਦੇਸ਼ ਜਾਰੀ ਕੀਤੇ।
ਇਸ ਤੋਂ ਪਹਿਲਾਂ 13 ਫਰਵਰੀ ਨੂੰ ਜਾਰੀ ਆਦੇਸ਼ ਨਾਲ ਪ੍ਰਸ਼ਾਸਨ ਨੇ ਰਾਤ ਦੇ ਕਰਫਿਊ ਦੇ ਸਮੇਂ ’ਚ ਬਦਲਾਅ ਕੀਤਾ ਸੀ। ਅਸ ਆਦੇਸ਼ ਤਹਿਤ ਮੌਜ਼ੂਦਾ ਸਮੇਂ ’ਚ ਰਾਤ ਦਾ ਕਰਫਿਊ ਰਾਤ 11 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਲਈ ਲਾਗੂ ਸੀ। ਤਾਜ਼ਾ ਆਦੇਸ਼ਾਂ ਅਨੁਸਾਰ ਕਰਫਿਊ ਪੂਰੀ ਤਰ੍ਹਾਂ ਸਮਾਪਤ ਕਰ ਦਿੱਤਾ ਗਿਆ ਹੈ। ਹੁਣ ਸਿਰਫ ਕੋਰੋਨਾ ਤੋਂ ਬਚਾਅ ਲਈ ਜਾਰੀ ਆਮ ਗਾਈਡ ਲਾਈਨਾਂ ਦੀ ਪਾਲਣਾ ਕਰਨੀ ਹੋਵੇਗੀ। ਜਿਸ ਦੇ ਤਹਿਤ ਮਾਸਕ ਪਹਿਨਣਾ ਹੋਵੇਗਾ। ਇਸ ਦੌਰਾਨ ਸੰਸਥਾਵਾਂ ’ਚ ਕੋਵਿਡ ਹੈਲਪ ਡੈਸਕ ਬਣਾਈ ਰੱਖਣਾ ਪਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ