ਸਾਡੇ ਨਾਲ ਸ਼ਾਮਲ

Follow us

15.1 C
Chandigarh
Friday, February 13, 2026
More
    Home Breaking News ਪਾਕਿਸਤਾਨ ’ਚ ਗ...

    ਪਾਕਿਸਤਾਨ ’ਚ ਗੋਲੀਬਾਰੀ ਦੀ 2 ਵੱਖ ਵੱਖ ਘਟਨਾਵਾਂ ’ਚ 9 ਲੋਕਾਂ ਦੀ ਮੌਤ

    Ludhiana News
    ਸੰਕੇਤਕ ਫੋਟੋ।

    ਪਾਕਿਸਤਾਨ ’ਚ ਗੋਲੀਬਾਰੀ ਦੀ ਵੱਖ ਵੱਖ ਘਟਨਾਵਾਂ ’ਚ 9 ਲੋਕਾਂ ਦੀ ਮੌਤ

    ਇਸਲਾਮਾਬਾਦ। ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ’ਚ ਪਿਛਲੇ 24 ਘੰਟਿਆਂ ਦੌਰਾਨ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ’ਚ ਅਣਪਛਾਤੇ ਹਮਲਾਵਰਾਂ ਵੱਲੋਂ 9 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਮੀਡੀਆ ਨੇ ਆਪਣੀ ਰਿਪੋਰਟ ’ਚ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਕਾਲਾ ਸ਼ਾਹ ਕਾਕੂ ਕਸਬੇ ’ਚ ਬੁੱਧਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਕਾਰ ’ਤੇ ਗੋਲੀਬਾਰੀ ਕੀਤੀ, ਜਿਸ ’ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਔਰਤ ਜ਼ਖਮੀ ਹੋ ਗਈ। ਪੁਲਿਸ ਮੁਤਾਬਕ ਬਦਮਾਸ਼ਾਂ ਨੇ ਕਾਰ ਨੂੰ ਰੋਕ ਕੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਕਾਰ ’ਚ ਸਵਾਰ ਚਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

    ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਦੇ ਬਹਾਵਲਪੁਰ ਜ਼ਿਲੇ ਦੇ ਅਹਿਮਦਪੁਰ ਸ਼ਰਕੀਆ ਕਸਬੇ ਤੋਂ ਅਜਿਹੀ ਹੀ ਇਕ ਹੋਰ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਇਕ ਯਾਤਰੀ ਵੈਨ ’ਤੇ ਅਣਪਛਾਤੇ ਬੰਦੂਕਧਾਰੀਆਂ ਵਲੋਂ ਕੀਤੀ ਗੋਲੀਬਾਰੀ ਵਿਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਗੋਲੀਬਾਰੀ ਸੜਕ ਦੇ ਵਿਚਕਾਰ ਹੋਈ। ਪੰਜ ਯਾਤਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here