Nirbha case | 20 ਮਾਰਚ ਨੂੰ ਹੋਵੇਗੀ ਫਾਂਸੀ
ਨਵੀਂ ਦਿੱਲੀ। ਨਿਰਭਯਾ ਗੈਂਗਰੇਪ ਕਤਲ ਕੇਸ ਦੇ ਦੋਸ਼ੀਆਂ ਦੇ ਸਾਰੇ ਕਾਨੂੰਨੀ ਬਦਲ ਖਤਮ ਹੋਣ ਮਗਰੋਂ ਅੱਜ ਭਾਵ ਵੀਰਵਾਰ ਨੂੰ ਫਾਂਸੀ ਦੀ ਤਾਰੀਕ 20 ਮਾਰਚ ਤੈਅ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਿਰਭਯਾ ਦੇ ਦੋਸ਼ੀਆਂ ਨੂੰ 20 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਅਜਿਹਾ ਤੀਜੀ ਵਾਰ ਹੋਇਆ ਸੀ, ਜਦੋਂ ਦੋਸ਼ੀਆਂ ਦੀ ਫਾਂਸੀ ‘ਤੇ ਰੋਕ ਲੱਗੀ ਹੈ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ‘ਚ ਫਾਂਸੀ ਦੀ ਤਰੀਕ ਤੈਅ ਕੀਤੀ ਗਈ ਸੀ, ਫਿਰ 1 ਫਰਵਰੀ ਦੀ ਤਾਰੀਕ ਫਾਂਸੀ ਦੇਣ ਲਈ ਤੈਅ ਕੀਤੀ ਗਈ ਸੀ।
ਹਾਲਾਂਕਿ ਦੋਸ਼ੀਆਂ ਨੇ ਕਾਨੂੰਨੀ ਦਾਅ ਪੇਚ ਲਾ ਕੇ ਇਸ ਨੂੰ ਰੱਦ ਕਰਵਾ ਦਿੱਤਾ ਸੀ। 3 ਮਾਰਚ ਨੂੰ ਤੀਜੀ ਵਾਰ ਫਾਂਸੀ ਟਾਲ ਦਿੱਤੀ ਗਈ, ਕਿਉਂਕਿ ਦੋਸ਼ੀ ਪਵਨ ਨੇ ਰਾਸ਼ਟਰਪਤੀ ਸਾਹਮਣੇ ਦਯਾ ਪਟੀਸ਼ਨ ਦਾਇਰ ਕਰ ਦਿੱਤੀ ਸੀ। ਦਯਾ ਪਟੀਸ਼ਨ ਪੈਂਡਿੰਗ ਹੋਣ ਕਾਰਨ 3 ਮਾਰਚ ਨੂੰ ਦਿੱਤੀ ਜਾਣ ਵਾਲੀ ਫਾਂਸੀ ਟਾਲ ਦਿੱਤੀ ਗਈ ਸੀ। ਪਵਨ ਦੀ ਦਯਾ ਪਟੀਸ਼ਨ ਬੁੱਧਵਾਰ (4 ਮਾਰਚ) ਨੂੰ ਰਾਸ਼ਟਰਪਤੀ ਵੱਲੋਂ ਖਾਰਜ ਕਰ ਦਿੱਤੀ ਗਈ ਹੈ। ਅਜਿਹੇ ‘ਚ ਦੋਸ਼ੀਆਂ ਕੋਲ ਪਹਿਲਾਂ ਸਾਰੇ ਬਦਲ ਖਤਮ ਹੋ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।