ਨਿਰਭੈਆ: ਹਾਈਕੋਰਟ ਦੇ ਫੈਸਲੇ ਖਿਲਾਫ਼ ਸੁਣਵਾਈ ਸ਼ੁੱਕਰਵਾਰ ਨੂੰ | High Court
ਕੇਂਦਰ ਦੀ ਅਪੀਲ ‘ਤੇ ਹੋਵੇਗੀ ਸੁਪਰੀਮ ਕੋਰਟ ‘ਚ ਸੁਣਵਾਈ
ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਪੂਰੇ ਦੇਸ਼ ਨੂੰ ਹਿਲਾਕੇ ਰੱਖ ਦੇਣ ਵਾਲੇ ਨਿਰਭੈਆ ਸਮੂਹਿਕ ਦੁਰਾਚਾਰ ਅਤੇ ਹੱਤਿਆ ਕਾਂਡ ਦੇ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਕਰਕੇ ਫਾਂਸੀ ਨਾ ਦਿੱਤੇ ਜਾਣ ਸਬੰਧੀ ਦਿੱਲੀ ਹਾਈ ਕੋਰਟ (High Court) ਦੇ ਫੈਸਲੇ ਖਿਲਾਫ਼ ਕੇਂਦਰ ਸਰਕਾਰ ਦੀ ਅਪੀਲ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਕੇਂਦਰ ਸਰਕਾਰ ਵੱਲੋਂ ਅਡੀਸ਼ਨਲ ਸਾਲਿਸਿਟਰ ਜਨਰਲ ਕੇ. ਐਮ. ਨਟਰਾਜਨ ਨੇ ਮਾਮਲੇ ਦਾ ਵਿਸ਼ੇਸ਼ ਜਿਕਰ ਜੱਜ ਐਨ.ਵੀ. ਰਮਨ ਦੀ ਪ੍ਰਧਾਨਗੀ ਵਾਲੀ ਬੈਚ ਦੇ ਸਾਹਮਣੇ ਕੀਤਾ ਅਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ। ਸ੍ਰੀ ਨਟਰਾਜਨ ਨੇ ਦਲੀਲ ਦਿੱਤੀ ਕਿ ਚਾਰੇ ਦੋਸ਼ੀਆਂ ‘ਚੋਂ ਤੀਜੇ ਅਕਸੈ ਠਾਕੁਰ ਦੀ ਦਇਆ ਅਰਜੀ ਵੀ ਰਾਸ਼ਟਰਪਤੀ ਨੇ ਠੁਕਰਾ ਦਿੱਤੀ ਹੈ। ਜੱਜ ਰਮਨ ਨੇ ਮਾਮਲੇ ਦੀ ਗੰਭੀਰਤਾ ਦੇਖਦੇ ਹੋਏ ਸ਼ੁੱਕਰਵਾਰ ਨੂੰ ਸੁਣਵਾਈ ‘ਤੇ ਸਹਿਮਤੀ ਪ੍ਰਗਟਾਈ। ਕੇਂਦਰ ਸਰਕਾਰ ਨੇ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ ਜਿਸ ‘ਚ ਉਸ ਨੇ ਕਿਹਾ ਕਿ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਨਹੀਂ ਹੋ ਸਕਦੀ।
ਜਿਕਰਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਨਿਰਭੈਆ ਦੇ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਸਮੇਂ ‘ਤੇ ਫਾਂਸੀ ਨਹੀਂ ਦਿੱਤੀ ਜਾ ਸਕਦੀ ਜਦੋਂ ਕਿ ਕੇਂਦਰ ਸਰਕਾਰ ਨੇ ਆਪਣੀ ਅਰਜੀ ‘ਚ ਕਿਹਾ ਸੀ ਕਿ ਜਿਹਨਾਂ ਦੋਸ਼ੀਆਂ ਦੀ ਅਰਜੀ ਕਿਸੇ ਵੀ ਫੋਰਮ ‘ਤੇ ਪੈਂਡਿੰਗ ਨਹੀਂ ਹੈ, ਉਹਨਾਂ ਨੂੰ ਫਾਂਸੀ ਦਿੱਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।