Nirbhaya case | 3 ਮਾਰਚ ਸਵੇਰੇ 6 ਵਜੇ ਹੋਵੇਗੀ ਫਾਂਸੀ
ਨਵੀਂ ਦਿੱਲੀ। ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ (Nirbhaya case) ਦੇ ਚਾਰੇ ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਹੈ। ਕੋਰਟ ਨੇ ਸੋਮਵਾਰ ਨੂੰ ਲਗਭਗ ਇਕ ਘੰਟੇ ਤੱਕ ਚੱਲੀ ਸੁਣਵਾਈ ਤੋਂ ਬਾਅਦ ਨਿਰਭਯਾ (Nirbhaya case) ਦੇ ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਉਣ ਲਈ 3 ਮਾਰਚ ਦੀ ਤਰੀਕ ਤੈਅ ਕੀਤੀ ਹੈ। ਨਵੇਂ ਡੈੱਥ ਵਾਰੰਟ ਅਨੁਸਾਰ 3 ਮਾਰਚ ਸਵੇਰੇ 6 ਵਜੇ ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਠੀਕ 2 ਵਜੇ ਸ਼ੁਰੂ ਹੋਈ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਕਿਹਾ ਕਿ 3 ਦੋਸ਼ੀਆਂ ਅਕਸ਼ੈ, ਵਿਨੇ ਅਤੇ ਮੁਕੇਸ਼ ਦੀ ਦਯਾ ਪਟੀਸ਼ਨ ਖਾਰਜ ਹੋ ਚੁਕੀ ਹੈ। ਇਕ ਦੋਸ਼ੀ ਪਵਨ ਵੱਲੋਂ ਇਸ ਮਾਮਲੇ ‘ਚ ਦਯਾ ਪਟੀਸ਼ਨ ਅਤੇ ਕਿਊਰੇਟਿਵ ਪਟੀਸ਼ਨ ਦਾਖਲ ਹੋਣੀ ਬਾਕੀ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਦਿੱਤੀ ਗਈ ਇਕ ਹਫਤੇ ਦੀ ਮਿਆਦ ਵੀ 11 ਫਰਵਰੀ ਨੂੰ ਖਤਮ ਹੋ ਚੁਕੀ ਹੈ। ਉਨ੍ਹਾਂ ਨੇ ਦਲੀਲ ਦਿੱਤੀ ਕਿ ਫਿਲਹਾਲ ਕਿਸੇ ਵੀ ਦੋਸ਼ੀ ਦੀ ਕੋਈ ਵੀ ਪਟੀਸ਼ਨ ਕਿਸੇ ਵੀ ਕੋਰਟ ‘ਚ ਪੈਂਡਿੰਗ ਨਹੀਂ ਹੈ। ਇਸ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਜਾ ਸਕਦਾ ਹੈ। Nirbhaya case
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Nirbhaya case