Welfare Work: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਆਏ ਦਿਨ ਵੱਖ-ਵੱਖ ਖੁਸ਼ੀ ਦੇ ਮੌਕਿਆਂ ’ਤੇ ਮਾਨਵਤਾ ਭਲਾਈ ਦੇ ਕਾਰਜ ਕਰ ਰਹੇ ਹਨ, ਇਨ੍ਹਾਂ ਹੀ ਕਾਰਜਾਂ ਤਹਿਤ ਸੁਨਾਮ ਬਲਾਕ ਦੇ ਪਿੰਡ ਤੂੰਗਾ ਦੇ ਡੇਰਾ ਸ਼ਰਧਾਲੂ ਪ੍ਰੇਮੀ ਨਿਰਮਲਜੀਤ ਸਿੰਘ ਇੰਸਾਂ ਪੁੱਤਰ ਦਰਸ਼ਨ ਸਿੰਘ ਇੰਸਾਂ ਨੇ ਆਪਣੇ ਵਿਆਹ ਦੀ ਖੁਸ਼ੀ ਦੇ ਵਿੱਚ ਇੱਕ ਲੋੜਵੰਦ ਮਰੀਜ਼ ਦੇ ਇਲਾਜ ਲਈ ਇੱਕ ਐਮਰਜੰਸੀ ਦੇ ਵਿੱਚ ਹਸਪਤਾਲ ਪਹੁੰਚ ਕੇ ਖੂਨਦਾਨ ਕਰਕੇ ਇਨਸਾਨੀਅਤ ਦਾ ਸੱਚਾ ਫਰਜ਼ ਨਿਭਾਇਆ ਹੈ।
ਇਹ ਵੀ ਪੜ੍ਹੋ: Stock Market Today: ਭਾਰਤ-ਅਮਰੀਕਾ ਵਪਾਰ ਸਮਝੌਤੇ ਨਾਲ ਸ਼ੇਅਰ ਬਾਜ਼ਾਰ ਵੱਡੇ ਵਾਧੇ ਨਾਲ ਹੋਇਆ ਬੰਦ
ਪ੍ਰਾਪਤ ਜਾਣਕਾਰੀ ਅਨੁਸਾਰ ਨਿਰਮਲਜੀਤ ਸਿੰਘ ਇੰਸਾਂ ਨੇ ਇਸ ਵਾਰ ਦਸਵੀਂ ਵਾਰ ਖੂਨਦਾਨ ਕੀਤਾ ਹੈ, ਉੱਥੇ ਹੀ ਖੂਨਦਾਨ ਕਰਨ ’ਤੇ ਹਸਪਤਾਲ ਦੀ ਬਲੱਡ ਬੈਂਕ ਦੀ ਟੀਮ ਅਤੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਿਰਮਲਜੀਤ ਸਿੰਘ ਇੰਸਾਂ ਦਾ ਦਿਲ ਤੋਂ ਧੰਨਵਾਦ ਕੀਤਾ ਹੈ।














