Roof Collapse: ਤਿੰਨ ਪਰਿਵਾਰਾਂ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ, ਜਾਨੀ ਨੁਕਸਾਨ ਤੋਂ ਬਚਾਅ

Roof Collapse
Roof Collapse: ਤਿੰਨ ਪਰਿਵਾਰਾਂ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ, ਜਾਨੀ ਨੁਕਸਾਨ ਤੋਂ ਬਚਾਅ

Roof Collapse: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆਂ। ਇਲਾਕੇ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਕਿਸਾਨਾਂ ਦੀਆਂ ਫਸਲਾਂ ਡੁੱਬਣ ਨਾਲ ਜਿੱਥੇ ਕਿਸਾਨਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ ਉੱਥੇ ਹੀ ਕੁਝ ਪਿੰਡਾਂ ਵਿੱਚ ਸੜਕਾਂ ’ਤੇ ਖੜ੍ਹੇ ਪਾਣੀ ਕਾਰਨ ਆਵਾਜਾਈ ਦੇ ਸਾਧਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਰਸਾਤ ਦੇ ਮੌਸਮ ਦੌਰਾਨ ਨੇੜਲੇ ਪਿੰਡ ਗੰਢੂਆਂ ਵਿਖੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ 3 ਪਰਿਵਾਰਾਂ ਦੇ ਕਮਰਿਆਂ ਦੀਆਂ ਛੱਤਾਂ ਡਿੱਗਣ ਨਾਲ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਬੱਗਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰੀਬ ਪਰਿਵਾਰ ਗੁਰਜੰਟ ਸਿੰਘ ਪੁੱਤਰ ਚੰਦ ਸਿੰਘ ਦੇ 2 ਕਮਰਿਆਂ ਦੀ ਛੱਤ ਡਿੱਗਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਕਮਰਿਆਂ ਦੀ ਛੱਤ ਡਿੱਗਣ ਨਾਲ ਵੱਡੇ ਪੱਧਰ ’ਤੇ ਨੁਕਸਾਨ ਹੋ ਗਿਆ। ਗੁਰਜੰਟ ਸਿੰਘ ਗੋਡਿਆਂ ਦੀ ਬਿਮਾਰੀ ਤੋਂ ਪੀੜਤ ਹੋਣ ਕਰਕੇ ਘਰ ਵਿੱਚ ਕੋਈ ਵੀ ਕਮਾਉਣ ਵਾਲਾ ਨਹੀਂ ਹੈ ਜਿਸ ਕਾਰਨ ਗੁਰਜੰਟ ਸਿੰਘ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪੀੜਤ ਪਰਿਵਾਰ ਗੁਰਜੰਟ ਸਿੰਘ ਪੁੱਤਰ ਚੰਦ ਸਿੰਘ ਗੰਢੂਆਂ ਨੇ ਭਰੇ ਮਨ ਨਾਲ ਦੱਸਿਆ ਕਿ ਉਹਨਾਂ ਦੇ ਘਰ ਨੂੰ ਚਾਰੇ ਪਾਸੇ ਆਈਆਂ ਤਰੇੜਾਂ ਕਾਰਨ ਪਿੰਡ ਵਾਸੀਆਂ ਨੇ ਘਰ ਦਾ ਸਾਮਾਨ ਪਹਿਲਾਂ ਹੀ ਬਾਹਰ ਸੁਰੱਖਿਅਤ ਕੱਢ ਲਿਆ ਸੀ ਜਿਸ ਕਾਰਨ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ।

ਇਹ ਵੀ ਪੜ੍ਹੋ: Ghaggar River News Update: ਘੱਗਰ ’ਚ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹੈ ਪਾਣੀ, ਲੋਕਾਂ ਦੇ ਸਾਹ ਸੂਤੇ

ਦੂਜੇ ਦੋ ਪਰਿਵਾਰਾਂ ਦੇ ਸਕੇ ਭਰਾ ਗੁੱਗੂ ਸਿੰਘ ਤੇ ਮੰਗੂ ਸਿੰਘ ਪੁੱਤਰਾਨ ਹਰਬੰਸ ਸਿੰਘ ਖੇਤਾਂ ਵਿੱਚ ਪਾਏ ਘਰਾਂ ਵਿੱਚ ਰਹਿ ਰਹੇ ਹਨ ਕੁਝ ਦਿਨ ਪਹਿਲਾਂ ਨੀਲੋਵਾਲ ਗੰਢੂਆਂ ਨਹਿਰ ਟੁੱਟਣ ਕਾਰਨ ਘਰਾਂ ਨੂੰ ਪਾਣੀ ਨੇ ਘੇਰ ਲਿਆ ਸੀ, ਹੁਣ ਲਗਾਤਾਰ ਹੋ ਰਹੀ ਬਰਸਾਤ ਕਾਰਨ ਮੀਂਹ ਦਾ ਪਾਣੀ ਖੇਤਾਂ ਵਿੱਚ ਇਕੱਠਾ ਹੋ ਗਿਆ ਜਿਸ ਕਾਰਨ ਗੁੱਗੂ ਸਿੰਘ ਦੇ 2 ਕਮਰਿਆਂ ਦੀਆਂ ਛੱਤਾਂ ਅਤੇ ਮੰਗੂ ਸਿੰਘ ਦੇ ਇੱਕ ਕਮਰੇ ਦੀ ਛੱਤ ਡਿੱਗ ਗਈ ਹੈ ਇੰਨ੍ਹਾਂ ਪਰਿਵਾਰਾਂ ਦਾ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਕਮਰਿਆਂ ਦੀਆਂ ਛੱਤਾਂ ਡਿੱਗਣ ਕਾਰਨ ਨੁਕਸਾਨ ਵੱਡੇ ਪੱਧਰ ’ਤੇ ਗਿਆ ਹੈ। ਸਮਾਜ ਸੇਵੀ ਬੱਗਾ ਸਿੰਘ ਗੰਢੂਆਂ ਨੇ ਪੰਜਾਬ ਸਰਕਾਰ ਤੋਂ ਤਿੰਨੇ ਪੀੜਤ ਪਰਿਵਾਰ ਦੇ ਲਈ ਯੋਗ ਮੁਆਵਜੇ ਦੀ ਮੰਗ ਕੀਤੀ ਹੈ ਤਾਂ ਜੋ ਗਰੀਬ ਪਰਿਵਾਰਾਂ ਦਾ ਕਮਰਿਆ ਦੀਆਂ ਛੱਤਾਂ ਡਿੱਗਣ ਨਾਲ ਹੋਇਆ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ।