ਆਪ ਦਾ ਕੋਈ ਹੱਥ ਨਹੀਂ : ਭਗਵੰਤ ਮਾਨ
ਅਸ਼ਵਨੀ ਚਾਵਲਾ ਚੰਡੀਗੜ੍ਹ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜਲਾਲਾਬਾਦ ਹਲਕੇ ਦੇ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਸੁਖਬੀਰ ਬਾਦਲ ਦੇ ਕਾਫ਼ਲੇ ‘ਤੇ ਹੋਏ ਹਮਲੇ ਸਬੰਧੀ ਕਿਹਾ ਕਿ ਇਸ ਹਮਲੇ ਪਿੱਛੇ ਆਮ ਆਦਮੀ ਪਾਰਟੀ ਦਾ ਕੋਈ ਹੱਥ ਨਹੀਂ ਹੈ ਇਹ ਤਾਂ ਆਮ ਲੋਕਾਂ ਦਾ ਉਸ ਗੁੱਸਾ ਹੈ, ਜਿਹੜਾ ਕਿ ਫੁੱਟ ਕੇ ਅੱਜ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਇਸ ਪਿੱਛੇ ਆਮ ਆਦਮੀ ਪਾਰਟੀ ਦਾ ਨਾਂਅ ਲੈਂਦਿਆਂ ਕੁਝ ਆਗੂਆਂ ਅਤੇ ਵਰਕਰਾਂ ‘ਤੇ ਝੂਠੇ ਪਰਚੇ ਦਰਜ਼ ਕਰਵਾਉਣ ਦੀ ਕੋਸ਼ਸ਼ ਕੀਤੀ ਜਾ ਰਹੀਂ ਹੈ, ਜਦੋਂ ਕਿ ਉਸ ਮੌਕੇ ਉਨ੍ਹਾਂ ਦੇ ਵਰਕਰ ਆਪਣੇ ਘਰਾਂ ‘ਚ ਸਨ, ਜਿਸ ਸਮੇਂ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਵੀ ਹਿੰਸਕ ਘਟਨਾ ਦਾ ਸਮਰਥਨ ਨਹੀਂ ਕਰਦੀ ਹੈ ਅਤੇ ਕੋਈ ਵੀ ਹਿੰਸਾ ਨੂੰ ਅੰਜਾਮ ਦੇਣ ਲਈ ਨਹੀਂ ਕਹਿੰਦੀ ਹੈ।
ਉਨ੍ਹਾਂ ਕਿਹਾ ਕਿ ਗਲਤ ਮਾਮਲੇ ਦਰਜ਼ ਨਾ ਹੋਣ ਅਤੇ ਮਾਮਲੇ ਦੀ ਜਾਂਚ ਠੀਕ ਢੰਗ ਨਾਲ ਹੋਵੇ, ਇਸ ਲਈ ਉਨ੍ਹਾਂ ਨੇ ਫਿਰੋਜ਼ਪੁਰ ਦੀ ਡਿਪਟੀ ਕਮਿਸ਼ਨਰ ਅਤੇ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਪੰਜਾਬ ਨਾਲ ਗੱਲਬਾਤ ਕੀਤੀ ਹੈ।ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਨੂੰ ਅਪੀਲ ਵੀ ਕਰਨਗੇ ਕਿ ਉਹ ਹਿੰਸਾ ਦਾ ਰਸਤਾ ਨਾ ਅਪਣਾਉਣ ਅਤੇ ਵੋਟ ਰਾਹੀਂ ਹੀ ਆਪਣਾ ਗ਼ੁੱਸਾ ਜ਼ਾਹਿਰ ਕਰਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ