ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਦੀ ਹੁਣ ਖੈਰ ਨਹੀਂ

China Thread

ਪੁਲਿਸ ਡਰੋਨ ਨਾਲ ਰੱਖੇਗੀ ਨਜ਼ਰ

ਲੁਧਿਆਣਾ (ਸੱਚ ਕਹੂੰ ਨਿਊਜ਼)। ਪੰਜਾਬ ਅੰਦਰ ਚਾਈਨਾ ਡੋਰ (China Thread) ਨਾਲ ਲਗਾਤਾਰ ਵੱਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਹੁਣ ਪੁਲਿਸ ਸਖਤਾਈ ਦਿਖਾਉਂਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਪੁਲਿਸ ਨੇ ਸਖਤ ਰੁਖ ਅਪਣਾ ਲਿਆ ਹੈ। ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਇਰਾਦਾ ਕਤਲ ਦੀ ਧਾਰਾ-307 ਅਧੀਨ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਹੁਣ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ’ਤੇ ਵੀ ਪਰਚੇ ਦਰਜ ਹੋਣਗੇ। ਸਮਰਾਲਾ ਪੁਲਿਸ ਵੱਲੋਂ ਲਗਾਤਾਰ ਪਤੰਗ ਉਡਾਉਣ ਵਾਲਿਆਂ ’ਤੇ ਡਰੋਨ ਰਾਹੀਂ ਨਿਗਰਾਨੀ ਰੱਖੀ ਜਾਵੇਗੀ। ਜੇਕਰ ਕੋਈ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਹੋਇਆ ਫੜ੍ਹਿਆ ਗਿਆ ਤਾਂ ਉਸ ਦੇ ਖਿਲਾਫ਼ ਇਰਾਦਾ ਕਤਲ 307 ਦਾ ਮਾਮਲਾ ਦਰਜ ਕੀਤਾ ਜਾਵੇਗਾ। ਡੀ. ਐੱਸ. ਪੀ. ਸਮਰਾਲਾ ਨੇ ਇਹ ਵੀ ਦੱਸਿਆ ਸਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here