ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home Breaking News Punjab Govern...

    Punjab Government News: ਮਾਨ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸਫ਼ਾਈ ਸੁਵਿਧਾਵਾਂ ਲਈ ਚੁੱਕਿਆ ਵੱਡਾ ਕਦਮ, ਜਾਣੋ

    Punjab Government News
    Punjab Government News: ਮਾਨ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸਫ਼ਾਈ ਸੁਵਿਧਾਵਾਂ ਲਈ ਚੁੱਕਿਆ ਵੱਡਾ ਕਦਮ, ਜਾਣੋ

    ਹੁਣ ਤੋਂ ਬਾਅਦ ਨਹੀਂ ਹੋਵੇਗਾ ਸੀਵਰਾਂ ਦੀ ਹੱਥਾਂ ਨਾਲ ਸਫ਼ਾਈ, ਸਰਕਾਰ ਨੇ ਸਾਰੇ ਸ਼ਹਿਰਾਂ ਨੂੰ ਦਿੱਤੀਆਂ ਵੱਡੀਆਂ ਮਸ਼ੀਨਾਂ | Punjab Government News

    Punjab Government News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸੀਵਰੇਜ਼ ਦੀ ਸਫ਼ਾਈ ਹੁਣ ਤੋਂ ਬਾਅਦ ਹੱਥਾਂ ਨਾਲ ਨਹੀਂ ਹੋਵੇਗੀ, ਕਿਉਂਕਿ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ 150 ਨਗਰ ਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰ ਦਿੱਤਾ ਹੈ। ਜੋ ਸੂਬੇ ਭਰ ਵਿੱਚ ਸੀਵਰਾਂ ਦੀ ਹੱਥੀਂ ਸਫਾਈ ਤੋਂ ਮਸ਼ੀਨੀ ਸਫਾਈ ਵੱਲ ਇੱਕ ਫੈਸਲਾਕੁੰਨ ਕਦਮ ਹੈ।

    ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਤਿ-ਆਧੁਨਿਕ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

    ਇਸ ਵਿਆਪਕ ਮਸ਼ੀਨੀਕਰਨ ਪ੍ਰੋਗਰਾਮ ਵਿੱਚ ਅਜਿਹੇ ਵਿਸ਼ੇਸ਼ ਉਪਕਰਨ ਸ਼ਾਮਲ ਹਨ ਜੋ ਸਫਾਈ ਸਬੰਧੀ ਹਰ ਚੁਣੌਤੀ ਨੂੰ ਹੱਲ ਕਰਨ ਲਈ ਤਿਆਰ ਕੀਤੇ ਗਏ ਅਤੇ ਸੀਵਰ ਲਾਈਨਾਂ ਵਿੱਚ ਮਨੁੱਖੀ ਦਾਖਲੇ ਦੀ ਜ਼ਰੂਰਤ ਨੂੰ ਖਤਮ ਕਰਦੇ ਹਨ। ਇਸ ਫਲੀਟ ਵਿੱਚ ਜੈਟਿੰਗ-ਕਮ-ਸੈਕਸ਼ਨ ਮਸ਼ੀਨਾਂ ਸ਼ਾਮਲ ਹਨ ਜੋ ਸੀਵਰਾਂ ਵਿੱਚ ਇਕੱਠੇ ਹੋਏ ਕੂੜੇ-ਕਰਕਟ ਨੂੰ ਸਾਫ਼ ਕਰਨ ਲਈ ਸ਼ਕਤੀਸ਼ਾਲੀ ਸਕੱਸ਼ਨ ਨਾਲ ਉੱਚ-ਦਬਾਅ ਵਾਲੇ ਪਾਣੀ ਦੇ ਜੈੱਟਾਂ ਨੂੰ ਜੋੜਦੀਆਂ ਹਨ।

    ਲਗਭਗ 40 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਸਫਾਈ ਕਰਮਚਾਰੀਆਂ ਲਈ ਕ੍ਰਾਂਤੀਕਾਰੀ ਸਾਬਤ ਹੋਵੇਗਾ

    ਇਸ ਤੋਂ ਇਲਾਵਾ ਗ੍ਰੈਬ ਬਕੇਟ ਮਸ਼ੀਨਾਂ ਵੀ ਸ਼ਾਮਲ ਹਨ ਜੋ ਕਰਮਚਾਰੀਆਂ ਨੂੰ ਖਤਰੇ ਵਿੱਚ ਪਾਏ ਬਿਨਾਂ ਮੇਨਹੋਲਾਂ ਤੋਂ ਗਾਦ ਨੂੰ ਸੁਰੱਖਿਅਤ ਢੰਗ ਨਾਲ ਕੱਢਦੀਆਂ ਹਨ। ਤੰਗ ਗਲੀਆਂ ਅਤੇ ਭੀੜ-ਭੜੱਕੇ ਵਾਲੇ ਸ਼ਹਿਰੀ ਖੇਤਰਾਂ ਲਈ, ਪ੍ਰਸ਼ਾਸਨ ਨੇ ਕੰਪੈਕਟ ਮਾਊਸ ਜੈਟਰ ਅਤੇ ਵਾਤਾਵਰਣ ਪੱਖੀ ਈ-ਰਿਕਸ਼ਾ ਮਾਊਂਟਡ ਡੀਸਿਲਟਿੰਗ ਮਸ਼ੀਨਾਂ ਤਾਇਨਾਤ ਕੀਤੀਆਂ ਹਨ ਜੋ ਬੈਟਰੀ ਪਾਵਰ ’ਤੇ ਕੰਮ ਕਰਦੀਆਂ ਹਨ। ਸੈਨੀਟੇਸ਼ਨ ਉਪਕਰਨਾਂ ਵਿੱਚ ਟਿਕਾਊ ਰੌਡਿੰਗ ਸੈੱਟਾਂ, ਖਤਰਨਾਕ ਸਥਾਨਾਂ ਦਾ ਮੁਲਾਂਕਣ ਕਰਨ ਲਈ ਸੀਵਰ ਨਿਰੀਖਣ ਕੈਮਰੇ, ਓਵਰਫਲੋ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਪੰਪਿੰਗ ਸੈੱਟਾਂ ਅਤੇ ਮਕੁੰਮਲ ਸਫਾਈ ਕਾਰਜਾਂ ਦੀ ਸਮਰੱਥਾ ਵਾਲੀਆਂ ਉਦਯੋਗਿਕ-ਗ੍ਰੇਡ ਸੁਪਰ ਸਕੱਸ਼ਨ ਮਸ਼ੀਨਾਂ ਸ਼ਾਮਲ ਕੀਤੀਆਂ ਗਈਆਂ ਹਨ। Punjab Government News

    ਸਰਕਾਰ ਵੱਲੋਂ ਕਾਮਿਆਂ ਦੀ ਸੁਰੱਖਿਆ ਲਈ ਮਜ਼ਬੂਤ ਢਾਂਚਾ ਲਾਗੂ ਕੀਤਾ

    Punjab Government News

    ਡਾ. ਸਿੰਘ ਨੇ ਕਿਹਾ ਕਿ ਇਹ ਤਕਨੀਕੀ ਬਦਲਾਅ ਸਰਕਾਰ ਦੀ ਕਾਮਿਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਸਾਡੀ ਪ੍ਰਗਤੀ ਨੂੰ ਦਰਸਾਉਂਦੀਆਂ ਹਨ ਪਰ ਸਾਡਾ ਅਸਲ ਉਦੇਸ਼ ਸਫਾਈ ਕਰਮਚਾਰੀਆਂ ਦੇ ਸਨਮਾਨ ਅਤੇ ਜੀਵਨ ਦੀ ਰੱਖਿਆ ਕਰਨਾ ਹੈ। ਸਰਕਾਰ ਵੱਲੋਂ ਕਾਮਿਆਂ ਦੀ ਸੁਰੱਖਿਆ ਲਈ ਮਜ਼ਬੂਤ ਢਾਂਚਾ ਲਾਗੂ ਕੀਤਾ ਗਿਆ ਹੈ ਜਿਸ ਵਿੱਚ ਆਧੁਨਿਕ ਸੁਰੱਖਿਆ ਉਪਕਰਣਾਂ ਦੀ ਲਾਜ਼ਮੀ ਵਿਵਸਥਾ, ਵਿਆਪਕ ਸਿਹਤ ਬੀਮਾ ਕਵਰੇਜ, ਨਿਯਮਤ ਡਾਕਟਰੀ ਜਾਂਚ ਅਤੇ ਕਰੀਅਰ ਵਿੱਚ ਪ੍ਰਗਤੀ ਸਮੇਤ ਮਸ਼ੀਨ ਸੰਚਾਲਨ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸ਼ਾਮਲ ਹਨ। Punjab Government News

    ਇਹ ਵੀ ਪੜ੍ਹੋ: Patiala Sports News: ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ ਵੱਲੋਂ ਪਟ…

    ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸੰਗਰੂਰ ਕਲੱਸਟਰ ਵਿੱਚ 218 ਮਸ਼ੀਨਾਂ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ 39.56 ਕਰੋੜ ਰੁਪਏ ਦੀ ਲਾਗਤ ਨਾਲ ਬਾਕੀ 512 ਮਸ਼ੀਨਾਂ ਹੋਰਨਾਂ ਨਗਰ ਪਾਲਿਕਾਵਾਂ ਵਿੱਚ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਹ ਪਹਿਲਕਦਮੀ ਸੀਵਰ ਲਾਈਨਾਂ ਦੀ ਹੱਥੀਂ ਸਫਾਈ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀਆਂ ਯੋਜਨਾਵਾਂ ਨਾਲ ਸ਼ਹਿਰੀ ਸਵੱਛਤਾ ਸਬੰਧੀ ਸੁਧਾਰਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਂਦੀ ਹੈ ਅਤੇ ਕਰਮਚਾਰੀਆਂ ਦੀ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਬਾਰੇ ਨਵੇਂ ਮਾਪਦੰਡ ਸਥਾਪਤ ਕਰਦੀ ਹੈ।