ਸਾਡੇ ਨਾਲ ਸ਼ਾਮਲ

Follow us

22.1 C
Chandigarh
Thursday, February 12, 2026
More
    Home Breaking News ਕਰਤਾਰਪੁਰ ਜਾਣ ...

    ਕਰਤਾਰਪੁਰ ਜਾਣ ਲਈ ਪਾਸਪੋਰਟ ਦੀ ਲੋੜ ਨਹੀਂ : ਇਮਰਾਨ ਖਾਨ

    No, Passport, Kartarpur, Imran Khan

    ਪਾਕਿਸਤਾਨ । ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਟਵੀਟ ਕਰਦੇ ਹੋਏ ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੰਦਿਆਂ ਪਾਸਪੋਰਟ ਤੋਂ ਛੋਟ ਦੇ ਦਿੱਤੀ ਹੈ।

    ਇਮਰਾਨ ਖਾਨ ਨੇ ਆਪਣੇ ਟਵੀਟ ‘ਚ ਲਿਖਿਆ ਕਿ ਹੁਣ ਭਾਰਤ ਤੋਂ ਕਰਤਾਰਪੁਰ ਸਾਹਿਬ, ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਸਪੋਰਟ ਲਿਆਉਣ ਦੀ ਲੋੜ ਨਹੀਂ ਅਤੇ ਸਿਰਫ ਉਨਾਂ ਨੂੰ ਵੈਧ ਪਛਾਣ ਪੱਤਰ ਦੀ ਲੋੜ ਪਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ 10 ਦਿਨ ਪਹਿਲਾਂ ਰਜਿਸਟ੍ਰੇਸ਼ਨ ਕਰਾਉਣ ਦੀ ਵੀ ਲੋੜ ਨਹੀਂ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਲਾਂਘੇ ਦੇ ਉਦਘਾਟਨ ‘ਤੇ 550ਵੇਂ ਪ੍ਰਕਾਸ਼ ਪੁਰਬ ਮੌਕੇ ਫੀਸ ਨਹੀਂ ਲੱਗੇਗੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here