ਦਿੱਲੀ ਵਿੱਚ ਲਾਕਡਾਊਨ ਲਗਾਉਣ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ: ਕੇਜਰੀਵਾਲ

kejriwal-admitted

ਦਿੱਲੀ ਵਿੱਚ ਲਾਕਡਾਊਨ ਲਗਾਉਣ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ: ਕੇਜਰੀਵਾਲ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਨਿਯਮਾਂ ਦੀ ਪਾਲਣਾ ਕਰਨ ਅਤੇ ਮਾਸਕ ਲਗਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਦੀ ਲਾਕਡਾਊਨ ਲਗਾਉਣ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ। ਕਰੋਨਾ ਤੋਂ ਠੀਕ ਹੋਣ ਤੋਂ ਬਾਅਦ ਕੇਜ਼ਰੀਵਾਲ ਨੇ ਐਤਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਕਰੋਨਾ ਦੀ ਇਸ ਲਹਿਰ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਕਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰੋ ਅਤੇ ਮਾਸਕ ਪਾ ਕੇ ਹੀ ਘਰੋਂ ਬਾਹਰ ਨਿਕਲੋ। ਆਪਣੇ ਘਰਾਂ ਤੋਂ ਓਦੋਂ ਹੀ ਬਾਹਰ ਨਿੱਕਲੋ ਜਦੋਂ ਬਹੁਤ ਜ਼ਰੂਰੀ ਹੋਵੇ। ਉਹਨਾਂ ਕਿਹਾ ਕਿ ਪੂਰੇ ਦੇਸ਼ ਅਤੇ ਦਿੱਲੀ ਵਿੱਚ ਕਰੋਨਾ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਪਰ ਜ਼ਿਆਦਾਤਰ ਮਰੀਜਾਂ ਨੂੰ ਹਸਪਤਾਲ ਵਿੱਚ ਭਰਤੀ ਹੋਣ ਦੀ ਜ਼ਰੂਰਤ ਨਹੀਂ ਹੈ।

ਪਿਛਲੀ ਲਹਿਰ ਦੌਰਾਨ ਸੱਤ ਮਈ ਨੂੰ 20 ਹਜ਼ਾਰ ਕਰੋਨਾ ਦੇ ਮਾਮਲੇ ਆਏ ਸਨ ਅਤੇ 341 ਲੋਕਾਂ ਦੀ ਮੌਤ ਹੋ ਗਈ ਸੀ ਪਰ ਕੱਲ੍ਹ 20 ਹਜ਼ਾਰ ਕੇਸ ਆਏ ਅਤੇ 7 ਲੋਕਾਂ ਦੀ ਮੌਤ ਹੋਈ ਹੈ। ਮਈ ਵਿੱਚ 20 ਹਜ਼ਾਰ ਬੈਡ ਹਸਪਤਾਲਾਂ ਵਿੱਚ ਭਰੇ ਸਨ ਪਰ ਕੱਲ੍ਹ ਸਿਰਫ਼ 1500 ਬੈਡ ਹਸਪਤਾਲਾਂ ’ਚ ਭਰੇ ਹਨ। ਕਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਮਾਸਕ ਪਹਿਨਣਾ ਸਭ ਤੋਂ ਜ਼ਰੂਰੀ ਹੈ। ਜੇਕਰ ਤੁਸੀ ਮਾਸਕ ਪਾ ਕੇ ਬਾਹਰ ਜਾਂਦੇ ਹੋ ਤਾ ਲਾਕਡਾਊਨ ਨਹੀਂ ਲਗਾਇਆ ਜਾਵੇਗਾ। ਸਰਕਾਰ ਦਾ ਅਜੇ ਲਾਕਡਾਊਨ ਲਗਾਉਣ ਦਾ ਕੋਈ ਇਰਾਦਾ ਨਹੀਂ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਘੱਟੋ-ਘੱਟ ਪਾਬੰਦੀਆਂ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਰੋਜ਼ੀ-ਰੋਟੀ ਚੱਲਦੀ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ