ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ : ਬਲਕਾਰ ਸਿੰਘ

Cabinet Minister Balkar Singh
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ : ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ (Funds For Development Works)

  •  ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

(ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। (Funds For Development Works) ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਭਰ ‘ਚ ਚੱਲ ਰਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ।

ਅੱਜ ਇੱਥੇ ਸੈਕਟਰ 35 ਚੰਡੀਗੜ ਵਿਖੇ ਵੱਖ-ਵੱਖ ਜ਼ਿਲਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਜ਼ਿਲਾ ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਅੰਮਿ੍ਰਤਸਰ, ਬਠਿੰਡਾ, ਗੁਰਦਾਸਪੁਰ, ਪਠਾਨਕੋਟ,ਫਿਰੋਜ਼ਪੁਰ, ਲੁਧਿਆਣਾ, ਮਾਨਸਾ, ਮੋਗਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ ਜ਼ਿਲ੍ਹਿਆਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨਾਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਇਹ ਵੀ ਪੜ੍ਹੋ : ਇੱਕ ਡਿਪਟੀ ਕਮਿਸ਼ਨਰ ਸਣੇ 29 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ : ਬਲਕਾਰ ਸਿੰਘ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਬਲਕਾਰ ਸਿੰਘ ਨੇ ਕਿਹਾ ਕਿ ਇਨਾਂ ਜ਼ਿਲਿਆਂ ਵਿੱਚ ਪੈਂਦੀਆਂ ਨਗਰ ਕੌਂਸਲਾਂ/ ਨਗਰ ਪੰਚਾਇਤਾ ਹੰਡਿਆਇਆ, ਬਰੀ ਵਾਲਾ, ਖੇਮਕਰਨ, ਤਰਨਤਾਰਨ, ਬਾਬਾ ਬਕਾਲਾ ਸਾਹਿਬ, ਰਾਜਾ ਸਾਂਸੀ, ਰਾਮਪੁਰਾ ਫੂਲ, ਤਲਵੰਡੀ ਸਾਬੋ, ਡੇਰਾ ਬਾਬਾ ਨਾਨਕ, ਨਰੋਟ ਜੈਮਲ ਸਿੰਘ, ਮੱਖੂ, ਮੱਲਾਂ ਵਾਲਾ ਖਾਸ, ਮਾਛੀਵਾੜਾ, ਮਲੌਧ, ਸਾਹਨੇਵਾਲ, ਮੁਲਾਪੁਰ ਦਾਖਾ, ਭੀਖੀ ਅਤੇ ਸਰਦੂਲਗੜ, ਬਾਘਾ ਪੁਰਾਣਾ, ਘੜੂੰਆਂ, ਧਰਮਕੋਟ ਅਤੇ ਅਮਲੋਹ ਵਿਖੇ ਅਮਰੁਤ, ਸਵੱਛ ਭਾਰਤ ਮਿਸ਼ਨ, ਸਵੱਛ ਭਾਰਤ ਮਿਸ਼ਨ-2, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-3 ਅਤੇ ਨਵੀਆਂ ਗਰਾਂਟਾਂ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜੰਗੀ ਪੱਧਰ ’ਤੇ ਇਨਾਂ ਕਾਰਜਾਂ ਨੂੰ ਮੁਕੰਮਲ ਕਰਨ। (Funds For Development Works)