ਸਾਡੇ ਨਾਲ ਸ਼ਾਮਲ

Follow us

20 C
Chandigarh
Saturday, March 7, 2026
More
    Home Breaking News Punjab Budget...

    Punjab Budget Session LIVE: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਰੌਲਾ-ਰੱਪਾ, ਕਾਂਗਰਸੀ ਵਿਧਾਇਕਾਂ ਦਾ ਵਾਕ ਆਊਟ

    Punjab Budget Session LIVE
    Punjab Budget Session LIVE: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਰੌਲਾ-ਰੱਪਾ, ਕਾਂਗਰਸੀ ਵਿਧਾਇਕਾਂ ਦਾ ਵਾਕ ਆਊਟ

    Punjab Budget Session LIVE: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਬਜ਼ਟ ਇਜਲਾਸ ਸਬੰਧੀ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕਾਰਵਾਈ ਸ਼ੁਰੂ ਹੁਦਿਆਂ ਹੀ ਰੌਲਾ ਰੱਪਾ ਸ਼ੁਰੂ ਹੋ ਗਿਆ। ਕਾਂਗਰਸ ਵੱਲੋਂ ਆਪਣਾ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਸੰਸਦ ਅੰਦਰ ਜਦੋਂ ਰਾਜਪਾਲ ਆਪਣਾ ਭਾਸ਼ਣ ਪੜ੍ਹ ਰਹੇ ਸਨ ਤਾਂ ਕਾਂਗਰਸ ਵਲੋਂ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਨਾਅਰੇਬਾਜ਼ੀ ਕੀਤੀ ਗਈ।

    ਇਸ ਦੌਰਾਨ ਰਾਜਪਾਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਉਨ੍ਹਾਂ ਨੂੰ ਸੰਸਦ ’ਚ ਬੋਲਣ ਦਾ ਪੂਰਾ ਸਮਾਂ ਮਿਲੇਗਾ ਪਰ ਇਸ ਤੋਂ ਬਾਅਦ ਵੀ ਕਾਂਗਰਸ ਵਲੋਂ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇ ਲਾਏ ਗਏ ਅਤੇ ਰਾਜਪਾਲ ਦੇ ਭਾਸ਼ਣ ਦਾ ਵਿਰੋਧ ਕੀਤਾ ਗਿਆ। ਕਾਂਗਰਸ ਨੇ ਆਪ ਦੇ ਮੰਤਰੀਆਂ ਅਤੇ ਵਿਧਾਇਕਾਂ ’ਤੇ ਵਿਧਾਨ ਸਭਾ ਕੰਪਲੈਕਸ ਅੰਦਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਗੰਭੀਰ ਦੋਸ਼ ਲਾਏ।

    https://www.youtube.com/live/DuKrq-GdWCQ?si=orkckVJTwiXvWf88

    ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ’ਚ ਐਨਕਾਊਂਟਰਾਂ ’ਤੇ ਸਰਕਾਰ ਨੂੰ ਘੇਰਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪੰਜਾਬ ਦੇ ਲਾਅ ਐਂਡ ਆਰਡਰ ਮੁੱਦੇ ’ਤੇ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ ਅਤੇ ਪ੍ਰਦਰਸ਼ਨ ਮਗਰੋਂ ਕਾਂਗਰਸ ਨੇ ਵਿਧਾਨ ਸਭਾ ਚੋਂ ਵਾਕਆਊਟ ਕਰ ਦਿੱਤਾ।