ਜਲਾਲਬਾਦ ਤੋਂ ਆਪ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਭਰਿਆ ਨਾਮਜਦਗੀ ਪੱਤਰ

ਜਲਾਲਾਬਾਦ । ਜਲਾਲਾਬਾਦ ਦੀ ਜ਼ਿਮਨੀ ਚੋਣ ਦਾ ਆਖੜਾ ਪੂਰੀ ਤਰ੍ਹਾਂ ਨਾਲ ਭੱਖ ਚੁੱਕਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਰਹੇ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਪਾਰਟੀ ਦੇ ਵਰਕਰਾਂ ਨਾਲ ਮਿਲ ਕੇ ਐੱਸ.ਡੀ.ਐੱਮ. ਕੇਸ਼ਵ ਗੋਇਲ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ। ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਨਾਲ ਇਸ ਮੌਕੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਸਾਬਕਾ ਐੱਮ.ਪੀ. ਪ੍ਰੋ. ਸਾਧੂ ਸਿੰਘ ਅਤੇ ਪਾਰਟੀ ਦੇ ਵਰਕਰ ਵੱਡੀ ਗਿਣਤੀ ‘ਚ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here