ਪਟਿਆਲਾ ਤੋਂ ਕੈਪਟਨ, ਭਦੌੜ ਤੋਂ ਮੁੱਖ ਮੰਤਰੀ ਚੰਨੀ, ਜਲਾਲਾਬਾਦ ਤੋਂ ਸੁਖਬੀਰ ਬਾਦਲ, ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਨੇ ਭਰੇ ਕਾਗਜ਼ (Veteran leaders of Punjab)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਲਈ ਦਿੱਗਜ਼ਾਂ ਨੇ ਵੀ ਨਾਮਜ਼ਦਗੀਆਂ ਦਾਖ਼ਲ ਕਰ ਦਿੱਤੀਆਂ ਹਨ। ਬਰਨਾਲਾ ਜ਼ਿਲ੍ਹੇ ਦੀ ਭਦੌੜ ਵਿਧਾਨ ਸਭਾ ਸੀਟ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੋ ਕਿ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ, ਨੇ ਲੰਬੀ ਸੀਟ ਤੋਂ ਅਤੇ ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਨਾਮਜ਼ਦਗੀ ਦਾਖਲ ਕੀਤੀ ਹੈ। ਲੰਬੀ ਤੋਂ ਬਾਦਲ 6ਵੀਂ ਵਾਰ ਚੋਣ ਮੈਦਾਨ ਵਿੱਚ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਪੰਜਾਬ ਵਿੱਚ ਨਾਮਜ਼ਦਗੀਆਂ 1 ਫਰਵਰੀ ਤੱਕ ਹੋਣੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ। 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਪੰਜਾਬ ਦੀ ਪਟਿਆਲਾ ਸ਼ਹਿਰੀ ਸੀਟ ਤੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ‘ਤੇ ਜ਼ਬਰਦਸਤ ਸਿਆਸੀ ਹਮਲੇ ਕੀਤੇ ਹਨ। ਕੈਪਟਨ ਨੇ ਕਿਹਾ ਕਿ ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਦੀ ਅਗਵਾਈ ਵਾਲੀ ਮਾਝਾ ਬ੍ਰਿਗੇਡ ਨੇ ਮੈਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਦੀ ਸਾਜ਼ਿਸ਼ ਰਚੀ। ਕੈਪਟਨ ਨੇ ਸਿੱਧੂ ‘ਤੇ ਫਿਰ ਹਮਲਾ ਬੋਲਦਿਆਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਯੋਗ ਨਹੀਂ ਹਨ। ਉਹ ਅੰਮ੍ਰਿਤਸਰ ਪੂਰਬੀ ਤੋਂ ਸਿੱਧੂ ਨੂੰ ਹਰਾਉਣਗੇ
ਨਾਮਜ਼ਦਗੀ ਭਰਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੈਨੂੰ ਭਦੌੜ ਤੋਂ ਵੀ ਚੋਣ ਲੜਨ ਦਾ ਹੁਕਮ ਦਿੱਤਾ ਹੈ। ਮੈਂ ਇੱਕ ਮਿਸ਼ਨ ਲੈ ਕੇ ਮਾਲਵੇ ਆਇਆ ਹਾਂ। ਇੱਥੋਂ ਦੇ ਕਈ ਜ਼ਿਲ੍ਹੇ ਵਿਕਾਸ ਪੱਖੋਂ ਪਛੜੇ ਹੋਏ ਹਨ। ਇੱਥੋਂ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣ ਗਏ ਪਰ ਵਿਕਾਸ ਨਹੀਂ ਹੋਇਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ