BJP ਉਮੀਦਵਾਰ ਪਰਨੀਤ ਕੌਰ ਵੱਲੋਂ ਨਾਮਜਾਦਗੀ ਪੱਤਰ ਦਾਖਲ

Parneet Kaur

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਪੁੱਜੇ | Parneet Kaur

ਪਟਿਆਲਾ (ਖੁਸਵੀਰ ਸਿੰਘ ਤੂਰ)। ਲੋਕ ਸਭਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਨੇ ਅੱਜ ਆਪਣੀ ਨਾਮਜਾਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪਟਿਆਲਾ ਸ਼ਹਿਰ ਅੰਦਰ ਰੋਡ ਸ਼ੋ ਕੱਢਿਆ ਗਿਆ। ਨਾਮਜਦਗੀ ਪੱਤਰ ਤੋਂ ਪਹਿਲਾਂ ਪਰਨੀਤ ਕੌਰ ਨੇ ਪਟਿਆਲਾ ਦੇ ਇਤਿਹਾਸਕ ਬੁਰਜ ਬਾਬਾ ਆਲਾ ਸਿੰਘ ਜੀ ਵਿਖੇ ਮੱਥਾ ਟੇਕਿਆ। ਇਸ ਮੌਕੇ ਉਹਨਾਂ ਨਾਲ ਭਾਜਪਾ ਆਗੂ ਅਨਿਲ ਸਰੀਨ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਨਾਮਜਾਦਗੀ ਪੱਤਰ ਦਾਖਲ ਕਰਨ ਵੇਲੇ ਪਰਨੀਤ ਕੌਰ ਦੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਪੁੱਜੇ, ਦੱਸਿਆ ਜਾ ਰਿਹਾ ਹੈ ਕਿ ਉਹ ਬਿਮਾਰ ਹੋਣ ਕਾਰਨ ਨਹੀਂ ਪੁੱਜ ਸਕੇ ਅਤੇ ਦੁਪਹਿਰ 2 ਵਜੇ ਦੇ ਕਰੀਬ ਉਨ੍ਹਾਂ ਦੇ ਟੈਸਟ ਵਗੈਰਾ ਹੋਣੇ ਹਨ। (Parneet Kaur)

ਇਹ ਵੀ ਪੜ੍ਹੋ : Haryana School Holidays : ਗਰਮੀ ਦਾ ਡਰ, ਹਰਿਆਣਾ ’ਚ ਇਸ ਦਿਨ ਤੋਂ ਸ਼ੁਰੂ ਹੋ ਸਕਦੀਆਂ ਹਨ ਗਰਮੀਆਂ ਦੀਆਂ ਛੁੱਟੀਆਂ

LEAVE A REPLY

Please enter your comment!
Please enter your name here