ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News ਗੁਰਜੀਤ ਸਿੰਘ ਔ...

    ਗੁਰਜੀਤ ਸਿੰਘ ਔਜਲਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

    Gurjit Singh Aujla
    ਗੁਰਜੀਤ ਸਿੰਘ ਔਜਲਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

    ਹਰੀਸ਼ ਚੌਧਰੀ ਓਪੀ ਸੋਨੀ ਨਾਲ ਔਜਲਾ ਪਹੁੰਚੇ ਡੀਸੀ ਦਫ਼ਤਰ

    (ਰਾਜਨ ਮਾਨ) ਅੰਮ੍ਰਿਤਸਰ। ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਅੱਜ ਲੋਕ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਸਪੈਸ਼ਲ ਆਬਜਰਵਰ ਹਰੀਸ਼ ਚੌਧਰੀ ਅਤੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਅਤੇ ਜ਼ਿਲ੍ਹਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

    ਗੁਰਜੀਤ ਸਿੰਘ ਔਜਲਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾ ਰੋਡ ਸ਼ੋਅ ਕੱਢਿਆ ਗਿਆ । ਗੁਰਜੀਤ ਸਿੰਘ ਔਜਲਾ ਨੇ ਲੋਕਾਂ ਦੇ ਪਿਆਰ ਅਤੇ ਭਰੋਸੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਗਰੀ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਆਪਣੇ ਸ਼ਹਿਰ ਲਈ ਕੰਮ ਕਰਦੇ ਰਹਿਣਾ ਉਨ੍ਹਾਂ ਦਾ ਫਰਜ਼ ਹੈ। ਪਿਛਲੇ 7 ਸਾਲਾਂ ‘ਚ ਉਨ੍ਹਾਂ ਨੂੰ ਜੋ ਪਿਆਰ ਮਿਲਿਆ ਹੈ, ਉਹ ਅੱਜ ਉਨ੍ਹਾਂ ਨੂੰ ਨਜ਼ਰ ਆ ਰਿਹਾ ਹੈ।

    ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਧਾਲੀਵਾਲ ਨੇ ਕੀਤੇ ਨਾਮਜ਼ਦਗੀ ਕਾਗ਼ਜ਼ ਦਾਖ਼ਲ

    ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਸ ਵਾਰ ਵੀ ਲੋਕ ਉਨ੍ਹਾਂ ‘ਤੇ ਵਿਸ਼ਵਾਸ ਦਿਖਾਉਂਦੇ ਹੋਏ ਕਾਂਗਰਸ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ। ਇਸ ਮੌਕੇ ਕਾਂਗ੍ਰੇਸੀ ਲੀਡਰ ਸੁਖਬਿੰਦਰ ਸਿੰਘ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਭਗਵੰਤ ਪਾਲ ਸਿੰਘ ਸੱਚਰ, ਜੁਗਲ ਕਿਸ਼ੋਰ ਸ਼ਰਮਾ, ਡਾ..ਰਾਜ ਕੁਮਾਰ ਸੁਨੀਲ ਦੱਤੀ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਇੰਦਰਬੀਰ ਸਿੰਘ ਬੁਲਾਰੀਆ, ਦਿਨੇਸ਼ ਬਸੀ, ਰਾਜਕੰਵਲ ਪ੍ਰਿਤਪਾਲ ਸਿੰਘ ਲੱਕੀ, ਵਿਕਾਸ ਸੋਨੀ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ। (Gurjit Singh Aujla)

    LEAVE A REPLY

    Please enter your comment!
    Please enter your name here