ਵਿਜੈ ਮਾਲਿਆ ਖਿਲਾਫ਼ ਗੈਰ ਜਮਾਨਤੀ ਵਾਰੰਟ ਜਾਰੀ

ਨਵੀਂ ਦਿੱਲੀ। ਪਟਿਆਲਾ ਹਾਊਸ ਅਦਾਲਤ ਨੇ ਬੈਂਕਾਂ ਦੇ ਕਰੋੜਾਂ ਰੁਪਏ ਦੇ ਕਰਜਦਾਰ ਤੇ ਵਿਦੇਸ਼ੀ ਮੁਦਰਾ ਪ੍ਰਬੰਧਨ ਕਾਨੂੰਨ (ਫੇਮਾ) ਦੀ ਉਲੰਘਣਾ ਦੇ ਮੁਲਜ਼ਮ ਉਦਯੋਗਪਤੀ ਵਿਜੈ ਮਾਲਿਆ ਖਿਲਾਫ਼ ਚੈੱਕ ਬਾਊਂਸ ਦੇ ਇੱਕ ਮਾਮਲੇ ‘ਚ ਅੱਜ ਗੈਰ ਜਮਾਨਤੀ ਵਾਰੰਟ ਜਾਰੀ ਕੀਤਾ।
ਅਦਾਲਤ ਨੇ ਵਿਦੇਸ਼ ਮੰਤਰਾਲੇ ਨੂੰ ਕਿਹਾ ਹੈ ਕਿ ਉਹ ਉਸ ਵੱਲੋਂ ਜਾਰੀ ਕੀਤਾ ਗਿਆ ਗੈਰ ਜਮਾਨਤੀ ਵਾਰੰਟੀ ਮਾਲਿਆ ਤੱਕ ਪਹੁੰਚਾਉਣ ਦੀ ਵਿਵਸਥਾ ਕਰੇ।
ਜ਼ਿਕਰਯੋਗ ਹੈ ਕਿ ਵਿਜੈ ਮਾਲਿਆ ਇਨ੍ਹੀਂ ਦਿਨੀਂ ਲੰਡਨ ‘ਚ ਹੈ।