ਸੀਤ ਲਹਿਰ ਦੀ ਲਪੇਟ ’ਚ ਉੱਤਰੀ ਭਾਰਤ, ਮੌਸਮ ਵਿਭਾਗ ਨੇ ਕਿਹਾ ਇਨ੍ਹਾਂ ਸੂਬਿਆਂ ’ਚ ਵਧ ਸਕਦੀ ਹੈ ਸਰਦੀ

ਸੀਤ ਲਹਿਰ ਦੀ ਲਪੇਟ ’ਚ ਉੱਤਰੀ ਭਾਰਤ, ਮੌਸਮ ਵਿਭਾਗ ਨੇ ਕਿਹਾ ਇਨ੍ਹਾਂ ਸੂਬਿਆਂ ’ਚ ਵਧ ਸਕਦੀ ਹੈ ਸਰਦੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੜਾਕੇ ਦੀ ਠੰਡ ’ਚ ਬਰਫੀਲੀਆਂ ਹਵਾਵਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਰੋਜ਼ਾਨਾ ਦੇ ਕੰਮਾਂ ਲਈ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਨੂੰ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਕਾਰਨ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਕਈ ਦਿਨਾਂ ਤੋਂ ਸੂਰਜਦੇਵ ਦੇ ਦਰਸ਼ਨ ਨਹੀਂ ਹੋ ਰਹੇ ਹਨ। ਪਿਛਲੇ 4-5 ਦਿਨਾਂ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਅਚਾਨਕ ਤਾਪਮਾਨ ਸਭ ਤੋਂ ਹੇਠਲੇ ਪੱਧਰ ’ਤੇ ਚਲਾ ਗਿਆ। ਇਨ੍ਹੀਂ ਦਿਨੀਂ ਸਰਦੀ ਦਾ ਰੁਖ ਤਿੱਖਾ ਹੋ ਗਿਆ ਹੈ।

ਭਾਵੇਂ ਕੁਝ ਦਿਨ ਪਹਿਲਾਂ ਠੰਢ ਥੋੜੀ ਘੱਟ ਹੋਈ ਸੀ ਪਰ ਪਿਛਲੇ ਚਾਰ-ਪੰਜ ਦਿਨਾਂ ਤੋਂ ਇਲਾਕੇ ਵਿੱਚ ਠੰਢ ਵਧ ਗਈ ਹੈ। ਠੰਡ ਦੇ ਅਚਾਨਕ ਵਧਣ ਨਾਲ ਲੋਕਾਂ ਦਾ ਰੋਜ਼ਾਨਾ ਦਾ ਕੰਮ ਪ੍ਰਭਾਵਿਤ ਹੋਇਆ ਹੈ। ਠੰਡ ਤੋਂ ਬਚਣ ਲਈ ਦਿਨ ਭਰ ਵੱਖ-ਵੱਖ ਥਾਵਾਂ ’ਤੇ ਲੋਕ ਅੱਗ ਸੇਕਦੇ ਦੇਖੇ ਗਏ। ਇਸ ਠੰਡ ਵਿੱਚ ਸਵੇਰੇ ਸਕੂਲ ਜਾਣ ਵਾਲੇ ਛੋਟੇ ਬੱਚਿਆਂ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਤੁਰੰਤ ਪ੍ਰਭਾਵ ਨਾਲ ਛੋਟੇ ਬੱਚਿਆਂ ਲਈ ਛੁੱਟੀਆਂ ਕਰਨੀਆਂ ਚਾਹੀਦੀਆਂ ਹਨ।

ਮੌਸਮ ਵਿਭਾਗ ਨੇ ਕੀਤਾ ਅਲਰਟ

ਮੌਸਮ ਵਿਭਾਗ ਨੇ ਕਿਹਾ ਕਿ 27 ਦਸੰਬਰ ਤੋਂ ਹਰਿਆਣਾ, ਪੰਜਾਬ ਅਤੇ ਉੱਤਰੀ ਰਾਜਸਥਾਨ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 3-7 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਮਹੱਤਵਪੂਰਨ ਗੱਲ ਇਹ ਹੈ ਕਿ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰੀ ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਪੈਦਾ ਹੋਣ ਦੀ ਸੰਭਾਵਨਾ ਹੈ।

ਫ਼ਸਲਾਂ ਲਈ ਬਹੁਤ ਲਾਹੇਵੰਦ ਮੌਸਮ : ਖੇਤੀ ਮਾਹਿਰ

ਖੇਤੀ ਮਾਹਿਰਾਂ ਅਨੁਸਾਰ ਕਿਸਾਨਾਂ ਨੂੰ ਹੁਣ ਆਪਣੀ ਕਣਕ ਦੀ ਫ਼ਸਲ ਦੀ ਸਿੰਚਾਈ ਹਲਕੇ ਪਾਣੀ ਨਾਲ ਕਰਨੀ ਚਾਹੀਦੀ ਹੈ। ਮੌਸਮ ਦੇ ਉਲਟਣ ਨਾਲ ਸ਼ੁਰੂ ਹੋਈ ਸਰਦੀ ਦੇ ਪ੍ਰਭਾਵ ਦਰਮਿਆਨ ਧੁੰਦ ਫ਼ਸਲਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਤ੍ਰੇਲ ਦੀਆਂ ਬੂੰਦਾਂ ਹਾੜੀ ਦੀਆਂ ਫ਼ਸਲਾਂ ਨੂੰ ਨਵਾਂ ਜੀਵਨ ਪ੍ਰਦਾਨ ਕਰਦੀਆਂ ਹਨ। ਧੁੰਦ ਨੇ ਕਿਸਾਨਾਂ ਦੇ ਚਿਹਰਿਆਂ ’ਤੇ ਖੁਸ਼ੀ ਲਿਆ ਦਿੱਤੀ ਹੈ। ਜ਼ਿਲ੍ਹੇ ਵਿੱਚ ਮੌਸਮ ਦੀ ਤਬਦੀਲੀ ਕਣਕ, ਸਰ੍ਹੋਂ, ਮਟਰ, ਗਾਜਰ, ਮੂਲੀ ਆਦਿ ਲਈ ਅੰਮ੍ਰਿਤ ਬਣ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ