
Punjab Weather Report: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਚੰਡੀਗੜ੍ਹ ’ਚ ਇੱਕ ਵਾਰ ਫਿਰ ਠੰਢ ਤੇਜ਼ ਹੋ ਗਈ ਹੈ। ਸਵੇਰੇ ਤੇ ਸ਼ਾਮ ਨੂੰ ਹਲਕੀ ਧੁੰਦ ਤੇ ਸੁੱਕੀਆਂ ਹਵਾਵਾਂ ਨੇ ਕਈ ਇਲਾਕਿਆਂ ’ਚ ਠੰਢ ਵਧਾ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ, ਪਿਛਲੇ 24 ਘੰਟਿਆਂ ’ਚ ਘੱਟੋ-ਘੱਟ ਤਾਪਮਾਨ 0.5 ਡਿਗਰੀ ਸੈਲਸੀਅਸ ਘਟਿਆ ਹੈ। ਫਰੀਦਕੋਟ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ, ਜਿੱਥੇ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਅਨੁਸਾਰ, ਨਵੰਬਰ ਦੇ ਅਖੀਰ ਜਾਂ ਦਸੰਬਰ ਦੇ ਸ਼ੁਰੂ ’ਚ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਤੋਂ ਬਾਅਦ ਠੰਢ ਤੇਜ਼ ਹੋਵੇਗੀ, ਪਰ ਹਵਾ ਦੀ ਗੁਣਵੱਤਾ ’ਚ ਸੁਧਾਰ ਹੋਵੇਗਾ। ਲੋਕਾਂ ਨੂੰ ਵਿਸ਼ੇਸ਼ ਸਿਹਤ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਇਹ ਖਬਰ ਵੀ ਪੜ੍ਹੋ : Punjab Holidays: 2026 ’ਚ ਐਨੇਂ ਦਿਨ ਬੰਦ ਰਹਿਣਗੇ ਸਕੂਲ, ਕਾਲਜ਼ ਤੇ ਦਫ਼ਤਰ, ਛੁੱਟੀਆਂ ਦੀ ਸੂਚੀ ਜਾਰੀ, ਵੇਖੋ
ਆਉਣ ਵਾਲੇ ਦਿਨਾਂ ’ਚ ਮੌਸਮ ਕਿਵੇਂ ਰਹੇਗਾ? | Punjab Weather Report
- ਅਗਲੇ 7 ਦਿਨਾਂ ਤੱਕ ਮੀਂਹ ਪੈਣ ਦੀ ਉਮੀਦ ਨਹੀਂ ਹੈ।
- ਕੁਝ ਇਲਾਕਿਆਂ ’ਚ ਹਲਕੀ ਧੁੰਦ ਬਣੀ ਰਹੇਗੀ।
- ਰਾਤ ਦੇ ਤਾਪਮਾਨ ’ਚ ਕੋਈ ਖਾਸ ਬਦਲਾਅ ਨਹੀਂ ਆਵੇਗਾ।
- ਦਿੱਲੀ-ਅੰਬਾਲਾ ਤੇ ਅੰਬਾਲਾ-ਅੰਮ੍ਰਿਤਸਰ ਹਾਈਵੇਅ ’ਤੇ ਮੌਸਮ ਸਾਫ਼ ਰਹੇਗਾ।
ਹਵਾ ਦੀ ਗੁਣਵੱਤਾ ਕਾਫ਼ੀ ਵਿਗੜੀ
ਪੰਜਾਬ ਦੇ ਲਗਭਗ ਸਾਰੇ ਸ਼ਹਿਰਾਂ ’ਚ ਏਕਿਊਆਈ 100 ਤੋਂ ਉੱਪਰ ਦਰਜ ਕੀਤਾ ਗਿਆ ਹੈ। ਰੁੜਕੀ ਨੂੰ ਛੱਡ ਕੇ, ਬਾਕੀ ਸਾਰੇ ਸ਼ਹਿਰ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ।
- ਅੰਮ੍ਰਿਤਸਰ : 196
- ਬਠਿੰਡਾ : 159
- ਜਲੰਧਰ : 133
- ਖੰਨਾ : 142
- ਲੁਧਿਆਣਾ : 122
- ਮੰਡੀ ਗੋਬਿੰਦਗੜ੍ਹ : 213 (ਸਭ ਤੋਂ ਵੱਧ ਪ੍ਰਦੂਸ਼ਿਤ)
- ਚੰਡੀਗੜ੍ਹ ਸੈਕਟਰ 22 : 155













