ਨੋਰਥ ਜ਼ੋਨ/ਆਲ ਇੰਡੀਆ ਇੰਟਰ ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ-2024 (ਲੜਕੀਆਂ) ਦਾ ਜੀਕੇਯੂ ਵਿਖੇ ਸ਼ਾਨਦਾਰ ਆਗਾਜ਼

Guru Kashi University
ਬਠਿੰਡਾ: ਕਬੱਡੀ ਟੀਮ ਮੁੱਖ ਮਹਿਮਾਨ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਅਤੇ ਮੈਨੇਜਮੈਂਟ ਨਾਲ। ਤਸਵੀਰ: ਸੱਚ ਕਹੂੰ ਨਿਊਜ਼

40 ਤੋਂ ਵੱਧ ਯੂਨੀਵਰਸਿਟੀਆਂ ਦੀਆਂ 400 ਤੋਂ ਜ਼ਿਆਦਾ ਖਿਡਾਰਣਾਂ ਲੈਣਗੀਆਂ ਹਿੱਸਾ

(ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਨੋਰਥ ਜ਼ੋਨ/ਆਲ ਇੰਡੀਆ ਇੰਟਰ ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ-2024 (ਲੜਕੀਆਂ) ਦਾ ਸ਼ਾਨਦਾਰ ਆਗਾਜ਼ ਮੁੱਖ ਮਹਿਮਾਨ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਵੱਲੋਂ ਆਲ ਇੰਡੀਆ ਯੂਨੀਵਰਸਿਟੀ ਦਾ ਝੰਡਾ ਲਹਿਰਾ ਕੇ ਕੀਤਾ ਗਿਆ। (Guru Kashi University)

ਇਸ ਮੌਕੇ ਆਪਣੇ ਵਧਾਈ ਸੰਦੇਸ਼ ਵਿੱਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਤੇ ਪ੍ਰਬੰਧਕੀ ਨਿਰਦੇਸ਼ਕ ਸੁਖਰਾਜ ਸਿੰਘ ਸਿੱਧੂ ਨੇ ਕਿਹਾ ਕਿ ਇਹ ਚੈਂਪੀਅਨਸ਼ਿਪ ਲੜਕੀਆਂ ਦੀ ਪ੍ਰਤਿਭਾ ਨੂੰ ਨਿਖਾਰਣ ਦਾ ਇਕ ਖੂਬਸੂਰਤ ਮੰਚ ਹੈ। ਇਸ ਚੈਂਪੀਅਨਸ਼ਿਪ ਰਾਹੀਂ ਲੜਕੀਆਂ ਭਾਰਤ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਉਣਗੀਆਂ। ਉਨ੍ਹਾਂ ਚੈਂਪੀਅਨਸ਼ਿਪ ਦੇ ਪ੍ਰਬੰਧ ਲਈ ‘ਵਰਸਿਟੀ ਦੇ ਸਮੂਹ ਫੈਕਲਟੀ ਮੈਂਬਰਾਂ, ਅਧਿਕਾਰੀਆਂ, ਡਾਇਰੈਕਟਰ ਸਪੋਰਟਸ ਅਤੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਭੇਂਟ ਕਰਦੇ ਹੋਏ ਕਿਹਾ ਕਿ ‘ਵਰਸਿਟੀ ਪ੍ਰਬੰਧਕਾਂ ਨੇ ਇਲਾਕੇ ਵਿੱਚ ਖੇਡਾਂ ਦੇ ਵਿਕਾਸ ਲਈ ਖੂਬਸੂਰਤ ਤੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਸਟੇਡੀਅਮ ਤਿਆਰ ਕਰਵਾਇਆ ਜਿਸ ਵਿੱਚ ਪ੍ਰੈਕਟਿਸ ਕਰਕੇ ਖਿਡਾਰੀ ਹੋਰ ਉੱਚੀਆਂ ਪ੍ਰਾਪਤੀਆਂ ਹਾਸਿਲ ਕਰ ਰਹੇ ਹਨ। Guru Kashi University

ਇਹ ਵੀ ਪੜ੍ਹੋ: Aman Arora : ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ, ਪੜ੍ਹੋ ਕੋਰਟ ਨੇ ਕੀ ਕਿਹਾ

ਮੁੱਖ ਮਹਿਮਾਨ ਡਾ. ਬਾਵਾ ਨੇ ਖਿਡਾਰੀਆਂ ਨੂੰ ਸੰਬਧੋਨ ਹੁੰਦਿਆਂ ਕਿਹਾ ਕਿ ਕਬੱਡੀ ਜੋ ਕਦੇ ਸਾਡੀ ਸੰਸਕ੍ਰਿਤੀ ਸੱਭਿਆਚਾਰ ਦਾ ਹਿੱਸਾ ਸੀ, ਖਿਡਾਰੀਆਂ ਦੀ ਪ੍ਰਾਪਤੀ ਸਦਕਾ ਹੁਣ ਇਸ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪਹਿਚਾਣ ਮਿਲੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਮੇਂ ਦੇ ਪਾਬੰਦ ਅਤੇ ਹਾਰ ਜਿੱਤ ਦੇ ਫੈਸਲੇ ਨੂੰ ਖੁਸ਼ੀ ਨਾਲ ਸਵੀਕਾਰ ਕਰਨ ਦਾ ਮਨੋਬਲ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹਾਰ-ਜਿੱਤ ਛੱਡ ਕੇ ਖੇਡ ਭਾਵਨਾ ਨਾਲ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸ਼ਾਨਦਾਰ ਪ੍ਰਬੰਧ ਲਈ ਡਾਇਰੈਕਟਰ ਸਪੋਰਟਸ ਡਾ. ਬਲਵਿੰਦਰ ਕੁਮਾਰ ਸ਼ਰਮਾ, ਕੋਚ ਤੇ ਸਮੂਹ ਟੀਮ ਨੂੰ ਵਧਾਈ ਦਿੰਦਿਆਂ ਅੰਤਾਂ ਦੀ ਸਰਦੀ ਵਿੱਚ ਆਯੋਜਕਾਂ ਤੇ ਖਿਡਾਰੀਆਂ ਦੇ ਜੌਸ਼ ਅਤੇ ਸਮਰਪਣ ਦੀ ਸ਼ਲਾਘਾ ਕੀਤੀ। Guru Kashi University

ਇਸ ਮੌਕੇ ਡਾਇਰੈਕਟਰ ਸਪੋਰਟਸ ਡਾ. ਸ਼ਰਮਾ ਨੇ ਸਭਨਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ 6 ਦਿਨ ਚੱਲਣ ਵਾਲੀ ਇਹ ਚੈਂਪੀਅਨਸ਼ਿਪ ਵਿੱਚ ਭਾਰਤ ਦੀਆਂ 40 ਤੋਂ ਵੱਧ ਟੀਮਾਂ ਦੇ ਲਗਭਗ 400 ਖਿਡਾਰੀ ਹਿੱਸਾ ਲੈ ਰਹੇ ਹਨ। ਉਦਘਾਟਨੀ ਮੈਚ ਵਿੱਚ ਚੌਧਰੀ ਬੰਸੀ ਲਾਲ ਯੂਨੀਵਰਸਿਟੀ, ਭਿਵਾਨੀ ਦੀ ਟੀਮ ਨੇ ਯੂਨੀਵਰਸਿਟੀ ਆਫ਼ ਲਖਨਉ, ਉੱਤਰ ਪ੍ਰਦੇਸ਼ ਦੀ ਟੀਮ ਨੂੰ 74-28 ਦੇ ਫ਼ਰਕ ਨਾਲ ਹਰਾਇਆ। ਉਨ੍ਹਾਂ ਦੱਸਿਆ ਕਿ ਜੇਤੂਆਂ ਨੂੰ ਵਰਸਿਟੀ ਵੱਲੋਂ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।