ਬਾਦਲਾਂ ਪ੍ਰਤੀ ਕਥਿੱਤ ਨਰਮੀ ‘ਤੇ ਬੋਲੇ ਮੁੱਖ ਮੰਤਰੀ
ਸੱਚ ਕਹੂੰ ਨਿਊਜ਼, ਚੰਡੀਗੜ੍ਹ
ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਪ੍ਰਤੀ ਨਰਮੀ ਵਰਤੇ ਜਾਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਮਾਮਲੇ ‘ਚ ਐਵੇਂ ਹੀ ਕਿਸੇ ਨੂੰ ਫੜ ਕੇ ਅੰਦਰ ਨਹੀਂ ਕੀਤਾ ਜਾ ਸਕਦਾ ਮੁੱਖ ਮੰਤਰੀ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਦੇ ਦਿੱਤੀ ਹੈ ਅਤੇ ਉਨ੍ਹਾਂ ਨੇ ਸਾਰੇ ਮਾਮਲਿਆਂ ਦੀ ਜਾਂਚ ਲਈ ਹੁਣ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਹੈ ਜੋ ਇਸ ਸਾਰੇ ਘਟਨਾਕ੍ਰਮ ਦੀ ਜਾਂਚ ਕਰ ਰਹੀ ਹੈ
ਕੈਪਟਨ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦੇ ਕਿਸੇ ਸਿੱਟੇ ‘ਤੇ ਪਹੁੰਚਣ ਤੋਂ ਬਾਅਦ ਹੀ ਠੋਸ ਕਾਰਵਾਈ ਕੀਤੀ ਜਾਵੇਗੀ ਕੈਪਟਨ ਹਿੰਦੁਸਤਾਨ ਟਾਈਮਜ਼ ਸਮਿੱਟ 2018 ਵਿੱਚ ਸਵਾਲਾਂ ਦੇ ਜਵਾਬ ਦੇ ਰਹੇ ਸਨ ਇਸ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕੇਂਦਰ ਨਾਲ ਮਿਲ ਕੇ ਕੰਮ ਕਰਨ ਵਿੱਚ ਕਦੇ ਕੋਈ ਸਮੱਸਿਆ ਨਹੀਂ ਹੋਈ
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਖ਼ਾਸ ਕਰਕੇ ਵਿੱਤੀ ਤੇ ਪ੍ਰਮੁੱਖ ਨਿਯੁਕਤੀਆਂ ਕਰਨ ਦੇ ਮਾਮਲਿਆਂ ‘ਚ ਕੁਝ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੂਬਿਆਂ ਤੋਂ ਅਧਿਕਾਰ ਖੋਹ ਲਏ ਹਨ ਅਤੇ ਉਨ੍ਹਾਂ ਕੋਲ ਆਪਣਾ ਖ਼ੁਦ ਦਾ ਡੀਜੀਪੀ ਨਿਯੁਕਤ ਕਰਨ ਤੱਕ ਦੀ ਤਾਕਤ ਨਹੀਂ ਹੈ ਤੇ ਹੁਣ ਪ੍ਰਸਤਾਵਿਤ ਨਾਵਾਂ ਦੀ ਸੂਚੀ ਯੂਪੀਐੱਸਸੀ ਨੂੰ ਭੇਜਣੀ ਪੈਂਦੀ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਡੀ. ਜੀ. ਪੀ. ਦੀ ਨਿਯੁਕਤੀ ਦੇ ਮਾਮਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।