ਪਾਕਿ ਸਰਕਾਰ ਨੇ ਹਿੰਦੂ ਕੁੜੀਆਂ ਦੇ ਜਬਰੀ ਵਿਆਹ ਤੇ ਲਿਆ ਨੋਟਿਸ

Notice, Marriage, Pakistani, Government

ਇਸਲਾਮਾਬਾਦ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੰਧ ਸੂਬੇ ਦੇ ਘੋਟਕੀ ਜ਼ਿਲੇ ਵਿਚ ਦੋ ਨਾਬਾਲਗ ਹਿੰਦੂ ਕੁੜੀਆਂ ਦੇ ਧਰਮ ਪਰਿਵਰਤਨ ਅਤੇ ਜ਼ਬਰੀ ਵਿਆਹ ਦੇ ਮਾਮਲੇ ਵਿਚ ਖੁਦ ਨੋਟਿਸ ਲਿਆ ਹੈ। ਪਾਕਿਸਤਾਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਮਨੁੱਖੀ ਅਧਿਕਾਰ ਮੰਤਰਾਲੇ ਨੂੰ ਨਿਰਦੇਸ਼ ਦਿੱਤੇ ਹਨ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਚਨਾ ਮੰਤਰੀ ਨੇ ਆਪਣੇ ਟਵੀਟ ਵਿਚ ਕਿਹਾ ਕਿ ਮਨੁੱਖੀ ਅਧਿਕਾਰ ਮੰਤਰਾਲੇ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਾਂਚ ਦੇ ਬਾਅਦ ਉਪਲਬਧ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਪਾਕਿਸਤਾਨ ਵਿਚ ਜ਼ਿਆਦਾਤਰ ਹਿੰਦੂ ਪਰਿਵਾਰ ਸਿੰਧ ਵਿਚ ਰਹਿੰਦੇ ਹਨ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਉਮਰਕੋਟ ਜ਼ਿਲੇ ਵਿਚ ਹਰ ਮਹੀਨੇ ਲੱਗਭਗ 25 ਜ਼ਬਰੀ ਵਿਆਹ ਹੁੰਦੇ ਹਨ। ਦੋਹਾਂ ਕੁੜੀਆਂ ਦੇ ਪਰਿਵਾਰ ਵਾਲਿਆਂ ਨੇ ਜ਼ਬਰੀ ਵਿਆਹ ਲਈ ਅਗਵਾ ਕਰਨ ਦੀ ਐੱਫ.ਆਈ.ਆਰ. ਦਰਜ ਕਰਵਾਈ ਹੈ। ਸਿੰਧ ਚਾਈਲਡ ਮੈਰਿਜ ਰੈਸਟ੍ਰੈਂਟ ਐਕਟ ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਵਿਆਹ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਵਿਚ ਦੋਹਾਂ ਕੁੜੀਆਂ ਦੀ ਉਮਰ 13 ਅਤੇ 15 ਸਾਲ ਹੈ। ਜ਼ਿਕਰਯੋਗ ਹੈ ਕਿ ਹੋਲੀ ਦੀ ਸ਼ਾਮ ਨੂੰ ਘੋਟਕੀ ਜ਼ਿਲੇ ਦੀਆਂ ਦੋ ਹਿੰਦੂ ਕੁੜੀਆਂ 13 ਸਾਲਾ ਰਵੀਨਾ ਅਤੇ 15 ਸਾਲਾ ਰੀਨਾ ਨੂੰ ਉਨ੍ਹਾਂ ਦੇ ਘਰੋਂ ਕੁਝ ਦਬੰਗ ਪੁਰਸ਼ਾਂ ਨੇ ਅਗਵਾ ਕਰ ਲਿਆ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here