ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ, ਐਸਐਸਟੀ ਟੀਮਾਂ ਤਾਇਨਾਤ

Lok Sabha elections
DC Senu Duggal

ਨਿਰਪੱਖ ਚੋਣਾਂ ਲਈ ਤਿਆਰੀਆਂ ਮੁਕੰਮਲ

ਫਾਜ਼ਿਲਕਾ (ਰਜਨੀਸ਼ ਰਵੀ)। ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜਦਗੀਆਂ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜ਼ਿਕਲਾ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜਪੁਰ ਦਾ ਹਿੱਸਾ ਹਨ। ਲੋਕ ਸਭਾ ਹਲਕਾ ਫਿਰੋਜਪੁਰ ਲਈ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਹਨ। ਇਸ ਲਈ ਨਾਮਜਦਗੀ ਪਰਚੇ ਉਨ੍ਹਾਂ ਦੇ ਦਫ਼ਤਰ ਵਿਖੇ ਭਰੇ ਜਾਣਗੇ। (Lok Sabha elections)

1 ਜੂਨ ਨੂੰ ਹੋਣਗੀਆਂ ਚੋਣਾਂ | Lok Sabha elections

ਉਨ੍ਹਾਂ ਨੇ ਦੱਸਿਆ ਕਿ ਨਾਮਜਦਗੀਆਂ 14 ਮਈ 2024 ਤੱਕ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਦੀ ਪੜਤਾਲ 15 ਮਈ 2024 ਨੂੰ ਹੋਵੇਗੀ ਤੇ ਨਾਮਜ਼ਦਗੀਆਂ ਵਾਪਿਸ ਲੈਣ ਲਈ ਆਖਰੀ ਮਿਤੀ 17 ਮਈ 2024 ਹੈ। ਪੰਜਾਬ ਵਿਚ ਵੋਟਾਂ 1 ਜੂਨ 2024 ਨੂੰ ਹਨ ਅਤੇ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 12 ਉਡਣ ਦਸਤੇ ਚੋਣ ਜਾਬਤਾ ਲਾਗੂ ਹੋਣ ਵਾਲੇ ਦਿਨ ਤੋਂ ਕਾਰਜਸ਼ੀਲ ਸਨ ਅਤੇ ਅੱਜ ਤੋਂ 12 ਐਸਐਸਟੀ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਹਰੇਕ ਵਿਧਾਨ ਸਭਾ ਹਲਕੇ ਵਿਚ ਤਿੰਨ ਐਸਐਸਟੀ ਤਾਇਨਾਤ ਕੀਤੀਆਂ ਗਈਆਂ ਹਨ। ਹੁਣ ਤੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਈਆਂ ਗਤੀਵਿਧੀਆਂ ਦਾ ਜਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਟਰਸਟੇਟ ਕੋਆਰਡੀਨੇਸ਼ਨ ਬੈਠਕ ਰਾਜਸਥਾਨ ਨਾਲ ਕੀਤੀ ਗਈ ਹੈ। ਰਾਜਸਥਾਨ ਨਾਲ ਲੱਗਦੀ ਸਰਹੱਦ ’ਤੇ ਸਖ਼ਤ ਨਾਕਾਬੰਦੀ ਕੀਤੀ ਗਈ ਹੈ। ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਦੇ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।

Also Read : ਆਓ! ਜਾਣੀਏ ਭਾਈ ਕਾਨ੍ਹ ਸਿੰਘ ਨਾਭਾ ਜੀ ਦੀ ਮਹਾਨ ਕਿਰਤ ‘ਮਹਾਨ ਕੋਸ਼’ ਬਾਰੇ

ਡਾ. ਸੇਨੂ ਦੁੱਗਲ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 1950 ਹੈ ਅਤੇ ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਇਸ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇੱਥੋਂ ਹੁਣ ਤੱਕ 350 ਲੋਕਾਂ ਨੇ ਜਾਣਕਾਰੀ ਲਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕ ਵਧ-ਚੜ੍ਹ ਕੇ ਬਿਨ੍ਹਾ ਕਿਸੇ ਡਰ ਜਾਂ ਲਾਲਚ ਦੇ ਵੋਟਾਂ ਪਾਉਣ।