ਉਪ ਰਾਸ਼ਟਰਪਤੀ ਚੋਣ ਲਈ ਨੋਟੀਫਿਕੇਸ਼ਨ ਜਾਰੀ, 6 ਅਗਸਤ ਨੂੰ ਪੈਣਗੀਆਂ ਵੋਟਾਂ
(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ। ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਉਪ ਰਾਸ਼ਟਰਪਤੀ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਚੋਣ ਕਮਿਸ਼ਨ ਮੁਤਾਬਕ ਉਪ-ਰਾਸ਼ਟਰਪਤੀ ਦੀ ਚੋਣ ਲਈ ਨਾਮਜ਼ਦਗੀ ਪੱਤਰ 19 ਜੁਲਾਈ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਜੁਲਾਈ ਨੂੰ ਹੋਵੇਗੀ ਅਤੇ 22 ਜੁਲਾਈ ਤੱਕ ਨਾਮ ਵਾਪਸ ਲਏ ਜਾ ਸਕਣਗੇ।ਕਮਿਸ਼ਨ ਦੇ ਜਾਰੀ ਬਿਆਨ ਅਨੁਸਾਰ ਜੇਕਰ ਲੋੜ ਪਈ ਤਾਂ 6 ਅਗਸਤ ਨੂੰ ਵੋਟਾਂ ਪੈਣਗੀਆਂ। ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ