ਵੱਡੀ ਖ਼ਬਰ: ਪੰਜਾਬ ਨਗਰ ਨਿਗਮ ਚੋਣਾਂ ਸਬੰਧੀ ਜਾਰੀ ਹੋਇਆ ਨੋਟੀਫਿਕੇਸ਼ਨ

one nation one election

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ’ਚ ਨਗਰ ਨਿਗਮ ਚੋਣਾਂ ਸਬੰਧੀ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 5 ਨਗਰ ਨਿਗਮਾਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ’ਚ 15 ਨਵੰਬਰ ਤੱਕ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ 5 ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਵਾਉਣ ਬਾਰੇ ਰਸਮੀ ਪੱਤਰ ਰਾਜ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ।
ਅੰਮਿ੍ਰਤਸਰ, ਪਟਿਆਲਾ, ਲਜੰਧਰ ਤੇ ਲੁਧਿਆਣਾ ਦੇ ਮੇਅਰਾਂ ਤੇ ਕੌਂਸਲਰਾਂ ਦੀ ਮਿਆਦ ਇਸ ਸਾਲ ਜਨਵਰੀ ’ਚ ਖ਼ਤਮ ਹੋ ਚੁੱਕੀ ਹੈ, ਜਦੋਂਕਿ ਫਗਵਾੜਾ ਨਗਰ ਨਿਗਮ ਦੇ ਹੋਂਦ ’ਚ ਆਉਣ ਤੋਂ ਬਾਅਦ ਉੱਥੇ ਚੋਣ ਨਹੀਂ ਹੋਈ ਹੈ।

ਇਹ ਵੀ ਪੜ੍ਹੋ : Hair Care : ਜੇਕਰ ਤੁਸੀਂ ਵੀ ਆਪਣੇ ਗੋਡਿਆਂ ਤੱਕ ਵਾਲ ਵਧਾਉਣਾ ਚਾਹੁੰਦੇ ਹੋ ਤਾਂ ਪਿਆਜ਼ ਦੇ ਰਸ ‘ਚ ਇਨ੍ਹਾਂ ਚੀਜ਼ਾਂ ਨੂੰ ਮਿਲਾ ਕੇ ਲਗਾਓ

LEAVE A REPLY

Please enter your comment!
Please enter your name here