ਹੁਣ ਕਾਰ ਦੀਆਂ ਸਾਰੀਆਂ ਸੀਟਾਂ ’ਤੇ ਲੱਗੇਗਾ ਏਅਰਬੈਗ, ਗਡਕਰੀ ਨੇ ਲੋਕਸਭਾ ’ਚ ਕੀਤਾ ਐਲਾਨ

ਗਡਕਰੀ ਨੇ ਲੋਕਸਭਾ ’ਚ ਕੀਤਾ ਐਲਾਨ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸਰਕਾਰ ਨੇ ਕਿਹਾ ਹੈ ਕਿ ਦੇਸ਼ ’ਚ ਵਧਦੀਆਂ ਸੜਕੀ ਘਟਨਾਵਾਂ ’ਤੇ ਕਾਬੂ ਪਾਉਣ ਲਈ ਕਾਰਾਂ ਦੀਆਂ ਅਗਲੀਆਂ ਸੀਟਾਂ ’ਤੇ ਏਅਰ ਬੈਗ ਲਾਜ਼ਮੀ ਕਰਨ ਤੋਂ ਬਾਅਦ ਹੁਣ ਉਹ ਇਸ ਨੂੰ ਪਿਛਲੀਆਂ ਸੀਟਾਂ ’ਤੇ ਵੀ ਲਗਾਉਣ ’ਤੇ ਵਿਚਾਰ ਕਰ ਰਹੀ ਹੈ। ਲੋਕ ਸਭਾ ’ਚ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਇਕ ਪੂਰਕ ਸਵਾਲ ਦੇ ਜਵਾਬ ’ਚ ਕਿਹਾ ਕਿ ਕਾਰਾਂ ’ਤੇ ਏਅਰ ਬੈਗ ਲਾਜ਼ਮੀ ਕਰ ਦਿੱਤੇ ਗਏ ਹਨ।

ਇਹ ਕਦਮ ਪਿਛਲੀਆਂ ਸੀਟਾਂ ’ਤੇ ਬੈਠੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, ‘‘ਸਾਡੀ ਕੋਸ਼ਿਸ਼ ਹੈ ਕਿ ਕਾਰ ’ਚ ਬੈਠੇ ਸਾਰੇ ਲੋਕਾਂ ਲਈ ਕਾਰ ’ਚ ਏਅਰ ਬੈਗ ਵਰਗੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ, ਸਰਕਾਰ ਇਸ ਦਿਸ਼ਾ ’ਚ ਕਦਮ ਚੁੱਕ ਰਹੀ ਹੈ।

Nitin Gadkari walking on the stage

ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਇਲੈਕਟਿ੍ਰਕ ਵਾਹਨਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਇਲੈਕਟਿ੍ਰਕ ਵਾਹਨਾਂ ਦੀ ਗਿਣਤੀ ਵਧਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਡੀਜ਼ਲ ਪੈਟਰੋਲ ’ਤੇ ਆਯਾਤ ਨਿਰਭਰਤਾ ਨੂੰ ਘਟਾਇਆ ਜਾ ਸਕੇ ਅਤੇ ਲੋਕਾਂ ਨੂੰ ਸਸਤੇ ਦਰਾਂ ’ਤੇ ਈਂਧਨ ਉਪਲਬਧ ਕਰਵਾਇਆ ਜਾ ਸਕੇ। ਇਸ ਨਾਲ ਉੱਥੇ ਪੈਦਾ ਹੋਣ ਵਾਲਾ ਪ੍ਰਦੂਸ਼ਣ ਘੱਟ ਹੋਵੇਗਾ। ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ, ਸਰਕਾਰ ਜਲਦ ਹੀ 50 ਹਜ਼ਾਰ ਇਲੈਕਟਿ੍ਰਕ ਬੱਸਾਂ ਲਿਆਉਣ ਦੀ ਯੋਜਨਾ ਬਣਾ ਰਹੀ ਹੈ।

ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ

ਲੋਕ ਸਭਾ ’ਚ ਪਿਛਲੇ ਤਿੰਨ ਦਿਨਾਂ ਤੋਂ ਨਿਰਵਿਘਨ ਚੱਲ ਰਹੀ ਸਦਨ ਦੀ ਕਾਰਵਾਈ ਵੀਰਵਾਰ ਨੂੰ ਫਿਰ ਤੋਂ ਵਿਘਨ ਪੈ ਗਈ ਅਤੇ ਕਾਂਗਰਸ ਮੈਂਬਰਾਂ ਨੇ ਸਰਕਾਰ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਰਗੀਆਂ ਸੰਸਥਾਵਾਂ ’ਤੇ ਦੁਰਵਰਤੋਂ ਦੇ ਦੋਸ਼ ਲਾਉਂਦੇ ਹੋਏ ਭਾਰੀ ਹੰਗਾਮਾ ਕੀਤਾ। ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। 11 ਵਜੇ ਜਿਵੇਂ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ ਤਾਂ ਕਾਂਗਰਸ ਦੇ ਮੈਂਬਰਾਂ ਨੇ ਸਰਕਾਰ ’ਤੇ ਮਨਮਾਨੀ, ਤਾਨਾਸ਼ਾਹੀ ਅਤੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਲਾਉਂਦੇ ਹੋਏ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਸਪੀਕਰ ਨੇ ਹੰਗਾਮੇ ਦੌਰਾਨ ਪ੍ਰਸ਼ਨ ਕਾਲ ਨੂੰ ਚਲਾਉਣ ਦੀ ਕੋਸ਼ਿਸ਼ ਕੀਤੀ ਅਤੇ ਹੰਗਾਮੇ ਦੌਰਾਨ ਪ੍ਰਸ਼ਨ ਕਾਲ ਲਗਭਗ 40 ਮਿੰਟ ਤੱਕ ਚੱਲਦਾ ਰਿਹਾ।

ਇਸ ਦੌਰਾਨ ਸਰਕਾਰ ਨੇ ਸਦਨ ਵਿੱਚ ਕਈ ਸਵਾਲਾਂ ਦੇ ਜਵਾਬ ਦਿੱਤੇ। ਸਪੀਕਰ ਨੇ ਹੰਗਾਮਾ ਕਰ ਰਹੇ ਮੈਂਬਰਾਂ ਨੂੰ ਆਪਣੀਆਂ ਸੀਟਾਂ ’ਤੇ ਜਾਣ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਨ ਕਾਲ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਦਿੱਤਾ ਜਾਵੇਗਾ ਪਰ ਮੈਂਬਰਾਂ ਨੇ ਹੰਗਾਮਾ ਕਰਨਾ ਜਾਰੀ ਰੱਖਿਆ, ਜਿਸ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ