ਹੁਣ ਮੁੱਖ ਮੰਤਰੀ ਮਾਨ ਨੇ ਰਾਜਪਾਲ ਨੂੰ ਲਿਖੀ ਚਿੱਠੀ

Supreme Court
ਰਾਜਪਾਲ ਅਤੇ ਮਾਨ ਵਿਵਾਦ ’ਤੇ ਸੁਪਰੀਮ ਕੋਰਟ ’ਚ ਕੀ-ਕੀ ਹੋਇਆ, ਜਾਣੋ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Chief Minister to Governor) ਨੂੰ ਚਿੱਠੀ ਲਿਖੀ ਹੈ। ਚਿੱਠੀ ਵਿੰਚ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਅੱਗੇ ਆਰਡੀਐੱਫ਼ ਦਾ ਮਾਮਲਾ ਚੁੱਕਣ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਹੁਣ ਤੱਕ 5637.4 ਕਰੋੜ ਰੁਪਏ ਦਾ ਆਰਡੀਐੱਫ਼ ਬਕਾਇਆ ਹੈ। ਫੰਡ ਜਾਰੀ ਨਾ ਹੋਣ ਕਰਕੇ ਪਿੰਡਾਂ ਦੇ ਵਿਕਾਸ ਕਾਰਜ ਨਹੀਂ ਹੋ ਸਕਦੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚਿੱਠੀ ’ਚ ਲਿਖਿਆ ਹੈ ਕਿ ਪਿੰਡਾਂ ਦੇ ਵਿਕਾਸ ਕਾਰਜ ਚਲਾਉਣ ਤੇ ਉਨ੍ਹਾਂ ਨੂੰ ਨੇਪਰੇ ਚਾੜ੍ਹਨ ਲਈ ਫੰਡ ਦੀ ਲੋੜ ਹੈ। ਉਨ੍ਹਾਂ ਲਿਖਿਆ ਹੈ ਕਿ ਰਾਜਪਾਲ ਇਹ ਮਾਮਲਾ ਕੇਂਦਰ ਅੱਗੇ ਚੁੱਕਣ ਤੇ ਫੰਡ ਜਾਰੀ ਕਰਨ ਲਈ ਕਹਿਣ।

Chief Minister to Governor

ਇਹ ਵੀ ਪੜ੍ਹੋ : ਸਾਬਕਾ ਮੰਤਰੀ ਦੇ ਨੇਪਾਲੀ ਨੌਕਰ ਨੂੰ ਪੁਲਿਸ ਨੇ ਤਿੰਨ ਸਾਥੀਆਂ ਸਣੇ 24 ਘੰਟਿਆਂ ’ਚ ਦਬੋਚਿਆ

Chief Minister to Governor

Chief Minister to Governor

ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਤੇ ਪੰਜਾਬ ਦੇ ਰਾਜਪਾਲ ਵਿਚਕਾਰ ਲੰਮੇ ਸਮੇਂ ਤੋਂ ਚਿੱਠੀਆਂ ਦੀ ਜੰਗ ਚੱਲਦੀ ਆ ਰਹੀ ਹੈ। ਵਾਰ-ਵਾਰ ਰਾਜਪਾਲ ਵੱਲੋਂ ਚਿੱਠੀ ਲਿਖ ਕੇ ਮੁੱਖ ਮੰਤਰੀ ਤੋਂ ਜਵਾਬ ਮੰਗੇ ਜਾਂਦੇ ਹਨ ਤੇ ਹੁਣ ਇਸ ਦੇ ਉਲਟ ਹੋਇਆ ਹੈ। ਮੁੱਖ ਮੰਤਰੀ ਨੇ ਰਾਜਪਾਲ ਤੋਂ ਚਿੱਠੀ ਲਿਖ ਕੇ ਮੰਗ ਕੀਤੀ ਹੈ। (Chief Minister to Governor)