Gold Price : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਹੁਣ ਸੋਨਾ ਹੋਵੇਗਾ ਸਸਤਾ, ਵਿੱਤ ਮੰਤਰੀ ਨੇ ਕੀਤਾ ਐਲਾਨ

Gold Price
Gold Price : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਹੁਣ ਸੋਨਾ ਹੋਵੇਗਾ ਸਸਤਾ, ਵਿੱਤ ਮੰਤਰੀ ਨੇ ਕੀਤਾ ਐਲਾਨ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Gold Price ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ਦਰਾਮਦ ਡਿਊਟੀ ਘਟਾ ਕੇ 6 ਫੀਸਦੀ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਇਹ ਦੋਵੇਂ ਕੀਮਤੀ ਧਾਤਾਂ ਸਸਤੀਆਂ ਹੋ ਜਾਣਗੀਆਂ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2024-25 ਦੇ ਬਜਟ ਭਾਸ਼ਣ ਵਿੱਚ ਸੋਨੇ ਅਤੇ ਚਾਂਦੀ ‘ਤੇ ਦਰਾਮਦ ਡਿਊਟੀ ਘਟਾ ਕੇ 6 ਫੀਸਦੀ ਕਰਨ ਦਾ ਐਲਾਨ ਕੀਤਾ। ਭਾਰਤ ਦੁਨੀਆ ਵਿੱਚ ਸਰਾਫਾ ਦਾ ਦੂਜਾ ਸਭ ਤੋਂ ਵੱਡਾ ਖਪਤਕਾਰ ਹੈ। ਅਜਿਹੇ ‘ਚ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ਦਰਾਮਦ ਡਿਊਟੀ 15 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਹੈ। ਮਾਹਿਰਾਂ ਨੇ ਇਸ ਨਾਲ ਖੁਦਰਾ ਮੰਗ ਵਧਣ ਦੀ ਉਮੀਦ ਪ੍ਰਗਟਾਈ। ਨਾਲ ਹੀ ਤਸਕਰੀ ਨੂੰ ਘੱਟ ਕਰਨ ’ਚ ਮੱਦਦ ਮਿਲ ਸਕਦੀ ਹੈ। ਸੋਨੇ ਦੀ ਵਧਦੀ ਭਾਰਤੀ ਮੰਗ ਨਾਲ ਦੁਨੀਆ ਭਰ ‘ਚ ਕੀਮਤਾਂ ਵਧ ਸਕਦੀਆਂ ਹਨ।

ਨਵੀਂ ਟੈਕਸ ਰਿਜੀਮ ’ਤੇ ਸਰਕਾਰ ਦਾ ਵੱਡਾ ਐਲਾਨ | Gold Price

  • 0-3 ਲੱਖ ਦੀ ਆਮਦਨ ‘ਤੇ ਕੋਈ ਟੈਕਸ
  • 3 ਤੋਂ 7 ਲੱਖ ਦੀ ਆਮਦਨ ‘ਤੇ 5 ਫੀਸਦੀ ਟੈਕਸ
  • 7 ਤੋਂ 10 ਲੱਖ ਦੀ ਆਮਦਨ ‘ਤੇ 10 ਫੀਸਦੀ ਟੈਕਸ
  • 10 ਤੋਂ 12 ਲੱਖ ਦੀ ਆਮਦਨ ‘ਤੇ 15 ਫੀਸਦੀ ਟੈਕਸ
  • 12-15 ਲੱਖ ਦੀ ਆਮਦਨ ‘ਤੇ 20 ਫੀਸਦੀ ਟੈਕਸ
  • 15 ਲੱਖ ਰੁਪਏ ਤੋਂ ਵੱਧ ਦੀ ਆਮਦਨ ‘ਤੇ 20 ਫੀਸਦੀ ਟੈਕਸ

ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਮੋਬਾਈਲ ਫ਼ੋਨ ਸਸਤੇ ਕਰਨ ਦਾ ਐਲਾਨ ਕੀਤਾ ਹੈ। ਕੈਂਸਰ ਦੀ ਦਵਾਈ ਵੀ ਸਸਤੀ ਕਰ ਦਿੱਤੀ ਗਈ ਹੈ। ਲਿਥੀਅਮ ਆਇਨ ਬੈਟਰੀਆਂ ਨੂੰ ਸਸਤਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਲੈਕਟ੍ਰਿਕ ਵਾਹਨ ਵੀ ਸਸਤੇ ਹੋ ਸਕਦੇ ਹਨ। ਨਾਲ ਹੀ ਇਮਪੋਰਟੇਡ ਜਵੈਲਰੀ ਵੀ ਸਸਤੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। (Budget)

ਜਾਣੋ ਕੀ ਹੋਵੇਗਾ ਸਸਤਾ ਤੇ ਕੀ ਮਹਿੰਗਾ?

  • ਸੋਲਰ ਐਨਰਜੀ – ਸੋਲਰ ਸੈੱਲ ਬਣਾਉਣ ਲਈ ਵਰਤੇ ਜਾਣ ਵਾਲੇ ਸਮਾਨ ‘ਤੇ ਕਸਟਮ ਡਿਊਟੀ ਵਿੱਚ ਰਾਹਤ ਜਾਰੀ ਰਹੇਗੀ।
  • ਲੈਦਰ -ਟੈਕਸਟਾਈਲ-ਐਕਸਪੋਰਟ ਵਧਾਉਣ ਲਈ ਕਸਟਮ ਡਿਊਟੀ ਘਟਾਈ ਜਾਵੇਗੀ।
  • ਸੋਨਾ ਅਤੇ ਚਾਂਦੀ – ਕਸਟਮ ਡਿਊਟੀ ਘਟਾ ਕੇ 6 ਫੀਸਦੀ ਕਰ ਦਿੱਤੀ ਗਈ ਹੈ।
  • ਇਲੈਕਟ੍ਰਾਨਿਕਸ – ਕਸਟਮ ਡਿਊਟੀ ਆਕਸੀਜਨ ਫਰੀ ਤਾਂਬੇ ’ਤੇ ਘਟਾਈ ਜਾਵੇਗੀ।
  • ਪੈਟਰੋਕੈਮੀਕਲ – ਅਮੋਨੀਅਮ ਨਾਈਟ੍ਰੇਟ ‘ਤੇ ਕਸਟਮ ਡਿਊਟੀ ਵਧੇਗੀ।
  • ਪੀਵੀਸੀ-ਇੰਪੋਰਟ ਘਟਾਉਣ ਲਈ 10 ਤੋਂ 25 ਪ੍ਰਤੀਸ਼ਤ ਤੱਕ ਵਧਾਇਆ ਗਿਆ ਹੈ।