ਸਾਡੇ ਨਾਲ ਸ਼ਾਮਲ

Follow us

10.5 C
Chandigarh
Monday, January 19, 2026
More
    Home Breaking News ਹੁਣ ਫਸਲ ਖਰਾਬ ...

    ਹੁਣ ਫਸਲ ਖਰਾਬ ‘ਤੇ 8 ਹਜ਼ਾਰ ਦੀ ਥਾਂ ਮਿਲਣਗੇ 12 ਹਜ਼ਾਰ

    Now, 12 Thousand, Replaced, 8 Thousand ,Crop, Failure

    ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਖਰਾਬ ਲਈ ਮੁਆਵਜ਼ਾ ਰਾਸ਼ੀ ਵਿਚ ਵਾਧਾ

    • 76 ਤੋਂ 100 ਫੀਸਦੀ ਖਰਾਬ ਫਸਲ ਲਈ ਪ੍ਰਤੀ ਏਕੜ ਮਿਲੇਗਾ 12000 ਰੁਪਏ
    • ਕਿਸਾਨਾਂ ਦੀ ਭਲਾਈ ਲਈ ਸਰਕਾਰ ਵਚਨਬੱਧ- ਸੁਖਬਿੰਦਰ ਸਿੰਘ ਸਰਕਾਰੀਆ

    ਚੰਡੀਗੜ (ਸੱਚ ਕਹੂੰ ਨਿਊਜ਼)। ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀਆਂ ਫਸਲਾਂ ਦੀ ਮੁਆਵਜ਼ਾ ਰਾਸ਼ੀ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ 20 ਜੂਨ, 2017 ਤੋਂ ਲਾਗੂ ਹੋਵੇਗਾ। ਇਸ ਸਬੰਧੀ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਹੜੀਆਂ ਫਸਲਾਂ ਦਾ 76 ਤੋਂ 100 ਫੀਸਦੀ ਨੁਕਸਾਨ ਹੋਵੇਗਾ, ਉਸ ਲਈ ਮੁਆਵਜ਼ਾ ਰਾਸ਼ੀ 8000 ਰੁਪਏ ਤੋਂ ਵਧਾ ਕੇ 12000 ਰੁਪਏ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਇਹ ਵਾਧਾ 50 ਫੀਸਦੀ ਬਣਦਾ ਹੈ।

    ਮਾਲ ਮੰਤਰੀ ਨੇ ਕਿਹਾ ਕਿ ਮੁਆਵਜ਼ਾ ਰਾਸ਼ੀ ਵਿਚ ਹੋਏ ਵਾਧੇ ਨਾਲ ਉਨਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਜਿਨਾਂ ਦੀ ਫਸਲ ਕੁਦਰਤੀ ਆਫਤ ਵਿਚ ਨੁਕਸਾਨੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਅਪ੍ਰੈਲ, 2015 ਨੂੰ 76 ਤੋਂ 100 ਫੀਸਦੀ ਖਰਾਬੇ ਲਈ ਮੁਆਵਜ਼ਾ ਰਾਸ਼ੀ 8000 ਰੁਪਏ ਪ੍ਰਤੀ ਏਕੜ ਕੀਤੀ ਗਈ ਸੀ।

    ਵਧੀਕ ਮੁੱਖ ਸਕੱਤਰ ਮਾਲ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀਮਤੀ ਵਿੰਨੀ ਮਹਾਜਨ ਨੇ ਦੱਸਿਆ ਕਿ 26 ਤੋਂ 32 ਫੀਸਦੀ ਖਰਾਬੇ ਵਾਲੀਆਂ ਫਸਲਾਂ ਲਈ ਮੁਆਵਜ਼ਾ ਰਾਸ਼ੀ 2000 ਰੁਪਏ ਪ੍ਰਤੀ ਏਕੜ ਅਤੇ 33 ਤੋਂ 75 ਫੀਸਦੀ ਖਰਾਬੇ ਵਾਲੀਆਂ ਫਸਲਾਂ ਲਈ ਪ੍ਰਤੀ ਏਕੜ 5400 ਰੁਪਏ ਮੁਆਵਜ਼ਾ ਰਾਸ਼ੀ ਰਾਜ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਦਿੱਤੀ ਜਾ ਰਹੀ ਹੈ। ਉਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਕਿੱਤੇ ਨਾਲ ਜੁੜੇ ਲੋਕਾਂ ਦੀ ਖੁਸ਼ਹਾਲੀ ਲਈ ਜਲਦ ਤੋਂ ਜਲਦ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ ਅਤੇ ਕਿਸਾਨਾਂ ਨੂੰ ਫਸਲ ਦੀ ਲਾਗਤ ਵਿਚ 50 ਫੀਸਦੀ ਨਫਾ ਜੋੜ ਕੇ ਫਸਲਾਂ ਦਾ ਭਾਅ ਤੈਅ ਕੀਤਾ ਜਾਵੇ।

    LEAVE A REPLY

    Please enter your comment!
    Please enter your name here