Haryana Government: ਹੁਣ ਗੁਰਦਿਆਂ ਦੇ ਮਰੀਜ਼ਾਂ ਦਾ ਸਰਕਾਰੀ ਹਸਪਤਾਲਾਂ ’ਚ ਹੋਵੇਗਾ ਮੁਫ਼ਤ ਡਾਇਲਸਿਸ

Haryana Government
Haryana Government: ਹੁਣ ਗੁਰਦਿਆਂ ਦੇ ਮਰੀਜ਼ਾਂ ਦਾ ਸਰਕਾਰੀ ਹਸਪਤਾਲਾਂ ’ਚ ਹੋਵੇਗਾ ਮੁਫ਼ਤ ਡਾਇਲਸਿਸ

Haryana Government: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਹਰਿਆਣਾ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਅਹੁਦਾ ਸੰਭਾਲਦੇ ਹੀ ਐਕਸ਼ਨ ਮੋਡ ਵਿੱਚ ਆ ਗਏ। ਆਪਣੀ ਦੂਜੀ ਪਾਰੀ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਫੈਸਲਾ ਕੀਤਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗੁਰਦਿਆਂ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਡਾਇਲਸਿਸ ਕੀਤਾ ਜਾਵੇਗਾ। ਭਵਿੱਖ ਵਿੱਚ ਮੈਡੀਕਲ ਕਾਲਜਾਂ ਵਿੱਚ ਵੀ ਇਹ ਮੁਫ਼ਤ ਸਹੂਲਤ ਉਪਲਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਵਿੱਚ ਰਾਖਵਾਂਕਰਨ ਦੇ ਵਰਗੀਕਰਨ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਦਾ ਵੀ ਐਲਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਦਫ਼ਤਰਾਂ ਦਾ ਚਾਰਜ ਸੰਭਲਵਾਇਆ।

ਇਹ ਵੀ ਪੜ੍ਹੋ: Farmers Protest: ਝੋਨੇ ਦੀ ਖਰੀਦ ਨੂੰ ਲੈ ਕੇ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਡਟੇ ਕਿਸਾਨ

ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਸਥਿਤ ਹਰਿਆਣਾ ਸਕੱਤਰੇਤ ਵਿਖੇ ਮੁੱਖ ਮੰਤਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਕੈਬਨਿਟ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਤਿਕਾਰ ਕੀਤਾ ਹੈ, ਜੋ ਕਿ ਐੱਸਸੀ ਵਿੱਚ ਵਰਗੀਕਰਨ ਦਾ ਮਾਮਲਾ ਸੀ, ਸਾਡੀ ਕੈਬਨਿਟ ਨੇ ਅੱਜ ਤੋਂ ਹੀ ਇਸ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰਿਆਣਾ ਦੇ ਕਿਸਾਨ ਪਰਾਲੀ ਨਹੀਂ ਸਾੜਨਗੇ। ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਅਧਿਕਾਰੀ ਸਮਝਾਉਣਗੇ। ਸੈਣੀ ਨੇ ਕਿਹਾ ਕਿ ਕਿਸਾਨ ਸਾਡੇ ਲਈ ਸਤਿਕਾਰਯੋਗ ਹਨ। ਇਸ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ

ਮੰਤਰੀਆਂ ਨੂੰ ਮਿਲੇ ਦਫ਼ਤਰ | Haryana Government

ਅੱਠਵੀਂ ਮੰਜ਼ਿਲ ’ਤੇ ਕਮਰਾ ਨੰਬਰ 24 ’ਚ ਕ੍ਰਿਸ਼ਨਾ ਬੇਦੀ, ਕਮਰਾ ਨੰਬਰ 31 ’ਚ ਸ਼ਰੂਤੀ ਚੌਧਰੀ, ਕਮਰਾ ਨੰਬਰ 34 ’ਚ ਕ੍ਰਿਸ਼ਨ ਲਾਲ ਪਵਾਰ, ਕਮਰਾ ਨੰਬਰ 39 ’ਚ ਰਾਓ ਨਰਬੀਰ ਸਿੰਘ, ਕਮਰਾ ਨੰਬਰ 47 ’ਚ ਸ਼ਿਆਮ ਸਿੰਘ ਰਾਣਾ, ਕਮਰਾ ਨੰਬਰ 43 ’ਚ ਰਣਬੀਰ ਗੰਗਵਾ ਅਤੇ ਕਮਰਾ ਨੰਬਰ 14 ਵਿੱਚ ਵਿਪੁਲ ਗੋਇਲ ਬੈਠਣਗੇ। ਜਦੋਂ ਕਿ ਕੈਬਨਿਟ ਮੰਤਰੀ ਮਹੀਪਾਲ ਢਾਂਡਾ 6ਵੀਂ ਮੰਜ਼ਿਲ ’ਤੇ ਕਮਰਾ ਨੰਬਰ 42 ਅਤੇ ਅਰਵਿੰਦ ਸ਼ਰਮਾ 5ਵੀਂ ਮੰਜ਼ਿਲ ’ਤੇ ਕਮਰਾ ਨੰਬਰ 40 ’ਚ ਬੈਠਣਗੇ। ਉੱਥੇ ਹੀ ਨੌਵੀਂ ਮੰਜ਼ਿਲ ’ਤੇ ਕਮਰਾ ਨੰਬਰ 43 ’ਚ ਰਾਜੇਸ਼ ਨਗਰ ਜਦਕਿ ਕਮਰਾ ਨੰਬਰ 43 ਸੀ ’ਚ ਆਰਤੀ ਰਾਓ ਦਾ ਦਫ਼ਤਰ ਹੋਵੇਗਾ। Haryana Government

LEAVE A REPLY

Please enter your comment!
Please enter your name here