ਪੰਜਾਬ ਸਰਕਾਰ ਦਾ ਇੱਕ ਹੋਰ ਫੈਸਲਾ, ਪੰਜਾਬ ਪੁਲਿਸ ਕੋਲ ਘਰ ਬੈਠੇ ਆਨਲਾਈਨ ਦਰਜ ਹੋਵੇਗੀ ਸਿਕਾਇਤ

ਲੋਕਾਂ ਨੂੰ ਨਹੀਂ ਹੋਣਾ ਪਵੇਗਾ ਖੱਜਲ-ਖੁਆਰ (Punjab Police )

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਦੇ ਲੋਕ ਘਰ ਬੈਠੇ ਹੀ ਪੁਲਿਸ (Punjab Police ) ਕੋਲ ਸਿਕਾਇਤ ਦਰਜ ਕਰਵਾ ਸਕਦੇ ਹਨ। ਮਾਨ ਸਰਕਾਰ ਦੇ ਇਸ ਫੈਸਲੇ ਦਾ ਲੋਕਾਂ ਨੇ ਸਵਾਗਤ ਕੀਤਾ। ਅਕਸਰ ਲੋਕਾਂ ਨੂੰ ਸਿਕਾਇਤ ਦਰਜ ਕਰਵਾਉਣ ਲਈ ਕਾਫੀ ਖੱਜਲ-ਖੁਆਰੀ ਦਾ ਸਾਹਣਮਾ ਕਰਨਾ ਪੈਂਦਾ ਸੀ ਤੇ ਹੁਣ ਲੋਕਾਂ ਨੂੰ ਖੱਜਲ ਖੁਆਰ ਨਹੀਂ ਹੋਣਾ ਪਵੇਗਾ ਤੇ ਉਨ੍ਹਾਂ ਦਾ ਟਾਈਮ ਵੀ ਬਚੇਗਾ। ਹੁਣ ਪੰਜਾਬ ਦੇ ਲੋਕ ਆਪਣੇ ਘਰ ਬੈਠੇ ਹੀ ਆਪਣੇ ਨਾਲ ਲੱਗਦੇ ਥਾਣੇ ’ਚ ਸਿਕਾਇਤ ਆਨਲਾਈਨ ਦਰਜ ਕਰਵਾ ਸਕਣਗੇ। ਮਾਨ ਸਰਕਾਰ ਨੇ ਕਿਹਾ ਕਿ ਆਮ ਲੋਕਾਂ ਨੂੰ ਪ੍ਰੇਸ਼ਾਨ ਨਾ ਹੋਣਾ ਪਵੇੇ , ਪੰਜਾਬ ਦੇ ਕਿਸੇ ਵੀ ਨਗਾਰਿਕ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨ ਨਾ ਆਵੇ ਇਸ ਲਈ ਮਾਨ ਸਰਕਾਰ ਲੋਕਾਂ ਦੀ ਸਹੂਲਤ ਲਈ ਇੱਕ ਤੋਂ ਬਾਅਦ ਇੱਕ ਫੈਸਲੇ ਲੈ ਰਹੀ ਹੈ।

ਮੁੱਖ ਮੰਤਰੀ ਮਾਨ ਦਾ ਫੈਸਲਾ ਮੱਤੇਵਾੜਾ ਪ੍ਰੋਜੈਕਟ ਹੋਇਆ ਰੱਦ

ਚੰਡੀਗੜ੍ਹ। ਲੁਧਿਆਣਾ ਦੇ ਮੱਤੇਵਾੜਾ ਜੰਗਲਾਂ ਵਿੱਚ ਟੈਕਸਟਾਈਲ ਫੈਕਟਰੀ ਦਾ ਪ੍ਰੋਜੈਕਟ ਰੱਦ ਕਰ ਦਿੱਤਾ ਗਿਆ ਹੈ। ਕੱਲ੍ਹ ਇਸ ਦੇ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਸੰਘਰਸ਼ ਦੀ ਅਗਵਾਈ ਕਰ ਰਹੀ ਲੋਕ ਐਕਸ਼ਨ ਕਮੇਟੀ ਨਾਲ ਮੀਟਿੰਗ ਕੀਤੀ। ਇਸ ਵਿੱਚ ਸੀਐਮ ਮਾਨ ਨੇ ਇਸ ਪ੍ਰੋਜੈਕਟ ਨੂੰ ਰੱਦ ਕਰਨ ਲਈ ਕਿਹਾ ਹੈ। ਇਹ ਪ੍ਰੋਜੈਕਟ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਬਣਾਇਆ ਗਿਆ ਸੀ। ਲੋਕਾਂ ਦਾ ਦੋਸ਼ ਹੈ ਕਿ ਸਰਕਾਰ ਮੱਤੇਵਾੜਾ ਦੇ ਜੰਗਲਾਂ ਵਿੱਚ ਕੈਮੀਕਲ ਫੈਕਟਰੀ ਲਗਾ ਰਹੀ ਹੈ। ਜਿਸ ਲਈ ਜੰਗਲ ਤਬਾਹ ਹੋ ਜਾਣਗੇ। ਇਸ ਦੇ ਨਾਲ ਹੀ ਨੇੜਲੇ ਸਤਲੁਜ ਦਰਿਆ ਵਿੱਚ ਵੀ ਕੈਮੀਕਲ ਵਾਲਾ ਪਾਣੀ ਛੱਡਿਆ ਜਾਵੇਗਾ। ਜਿਸ ਤੋਂ ਬਾਅਦ ਲੋਕਾਂ ਨੇ ਜੰਗਲ, ਪਾਣੀ ਅਤੇ ਜੰਗਲੀ ਜਾਨਵਰਾਂ ਨੂੰ ਬਚਾਉਣ ਲਈ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ