Punjab News: ਪੰਜਾਬ ’ਚ ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ

Punjab News
Punjab News: ਪੰਜਾਬ ’ਚ ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ

ਰਾਜਪਾਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਦਿੱਤੀ ਮਨਜ਼ੂਰੀ | Punjab News

Punjab News: (ਸੱਚ ਕਹੂੰ ਨਿਊਜ) ਚੰਡੀਗੜ੍ਹ। ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ?ਰੇਸ਼ਨ ਲਈ ਐੱਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ।ਪੰਜਾਬ ਵਿਧਾਨ ਸਭਾ ਵੱਲੋਂ ਐਨਓਸੀ ਸਬੰਧੀ ਪਾਸ ਬਿੱਲ ਰਾਜਪਾਲ ਦੀ ਮਨਜ਼ੂਰੀ ਲਈ ਲਟਕਿਆ ਹੋਇਆ ਸੀ ਜਾਣਕਾਰੀ ਅਨੁਸਾਰ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਵਾਸਤੇ ਨੋ ਆਬਜ਼ੈਕਸ਼ਨ ਸਰਟੀਫ਼ਿਕੇਟ (ਐਨਓਸੀ) ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਸਹਿਮਤੀ ਦੇਣ ਵਾਸਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ: Crime News: ਤੇਜ਼ਧਾਰ ਹਥਿਆਰ ਨਾਲ ਲੈਸ ਬਦਮਾਸ਼ਾਂ ਨੇ ਨੌਜਵਾਨ ਦੀ ਕੀਤੀ ਕੁੱਟਮਾਰ

ਪੰਜਾਬ ਵਿਧਾਨ ਸਭਾ ਨੇ ਇਸ ਬਿੱਲ ਨੂੰ ਲੰਘੀ 3 ਸਤੰਬਰ ਨੂੰ ਪਾਸ ਕੀਤਾ ਸੀ ਜਿਸ ਤੋਂ ਬਾਅਦ ਅੱਜ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਹੈ।ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ ’ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਪੇਸ਼ ਆ ਰਹੀ ਸਮੱਸਿਆ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੀ ਉਸਾਰੀ ’ਤੇ ਰੋਕ ਲਗਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਚ ਅਪਰਾਧੀਆਂ ਨੂੰ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ। Punjab News

ਸ਼ੋਧ ਅਨੁਸਾਰ, ਕੋਈ ਵੀ ਵਿਅਕਤੀ, ਜਿਸ ਕੋਲ 31 ਜੁਲਾਈ, 2024 ਤੱਕ ਅਣਅਧਿਕਾਰਤ ਕਲੋਨੀ ਵਿੱਚ ਪੰਜ ਸੌ ਵਰਗ ਗਜ਼ ਤੱਕ ਦੇ ਪਲਾਟ ਲਈ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ’ਤੇ ਵੇਚਣ ਦਾ ਐਗਰੀਮੈਂਟ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਕਿਸੇ ਇਤਰਾਜ਼ਹੀਣਤਾ ਸਰਟੀਫੀਕੇਟ (ਐਨਓਸੀ) ਦੀ ਲੋੜ ਨਹੀਂ ਹੋਵੇਗੀ।