ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News ਹੁਣ ਜਲੰਧਰ &#8...

    ਹੁਣ ਜਲੰਧਰ ‘ਚ ਰੱਖ ਦਿੱਤੀ ਕੈਬਨਿਟ ਮੀਟਿੰਗ, ਜਾਣੋ ਕਦੋਂ ਆਵੇਗੀ ਸਰਕਾਰ ਤੁਹਾਡੇ ਦੁਆਰ

    List of market committee chairman punjab

    ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ | Cabinet Meeting

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅਗਲੀ ਪੰਜਾਬ ਕੈਬਨਿਟ ਮੀਟਿੰਗ (Cabinet Meeting) 17 ਮਈ ਨੂੰ ਜਲੰਧਰ ਵਿਖੇ ਰੱਖ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ’ਚ ਲਿਖਿਆ ਹੈ ਕਿ ਸਰਕਾਰ ਤੁਹਾਡੇ ਦੁਆਰਾ ਵਾਅਦੇ ਮੁਤਾਬਿਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ… ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ’ਤੇ ਵਿਚਾਰ ਹੋਵੇਗੀ ਅਤੇ ਤੁਰੰਤ ਫੈਸਲੇ ਲਏ ਜਾਣਗੇ…

    ਇਸ ਤੋਂ ਇਲਾਵਾ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਲਿਖਿਆ ਹੈ ਕਿ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 17-5-2023 ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਸਰਕਟ ਹਾਊਸ, ਜਲੰਧਰ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

    Cabinet Meeting
    Cabinet Meeting

    ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਉਪਰਾਲਾ, ਹੁਣ ਪਹੁੰਚੇਗਾ ਟੇਲਾਂ ਤੱਕ ਨਹਿਰੀ ਪਾਣੀ

    ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਹੁਣ ਕੈਬਨਿਟ ਮੀਟਿੰਗ ਸ਼ਹਿਰਾਂ, ਪਿੰਡਾਂ ਵਿੱਚ ਹੋਇਆ ਕਰਨਗੀਆਂ। ਇਸ ਨੂੰ ਸਰਕਾਰ ਤੁਹਾਡੇ ਦੁਆਰ ਦਾ ਨਾਂਅ ਦਿੱਤਾ ਗਿਆ ਹੈ। ਇਸ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਬਨਿਟ ਮੀਟਿੰਗ ਸ਼ੁਰੂ ਹੋ ਚੁੱਕੀਆਂ ਹਨ।

    LEAVE A REPLY

    Please enter your comment!
    Please enter your name here