ਹੁਣ ਆਵੇਗੀ ਸਰਕਾਰ ਤੁਹਾਡੇ ਦੁਆਰ, ਇਸ ਤਰ੍ਹਾਂ ਮਿਲੇਗਾ ਸਕੀਮਾਂ ਦਾ ਲਾਭ, ਲਵੋ ਪੂਰੀ ਜਾਣਕਾਰੀ

Government Schemes

ਪੰਜਾਬ ਦੇ ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਹੀ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਭਗਵੰਤ ਮਾਨ | Government Schemes

ਸ੍ਰੀ ਫਤਹਿਗੜ੍ਹ ਸਾਹਿਬ/ਬੱਸੀ ਪਠਾਣਾਂ (ਅਮਿਤ ਸ਼ਰਮਾ, ਮਨੋਜ ਸ਼ਰਮਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਲੋਕਾਂ ਨੂੰ ਘਰੇ ਬੈਠਿਆਂ 43 ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ 10 ਦਸੰਬਰ ਨੂੰ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕਰੇਗੀ। ਸ੍ਰੀ ਫਤਹਿਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਦੇ ਅਚਨਚੇਤ ਦੌਰੇ ਉਤੇ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੁਚੱਜੇ ਤਰੀਕੇ ਤੇ ਆਸਾਨੀ ਨਾਲ ਇਹ ਸੇਵਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ। (Government Schemes)

ਉਨ੍ਹਾਂ ਕਿਹਾ ਕਿ ਘਰ-ਘਰ ਤੱਕ ਸੇਵਾਵਾਂ ਦੇਣ ਦੀ ਸ਼ੁਰੂਆਤ ਵਾਲੀ ਇਹ ਪਹਿਲਕਦਮੀ ਲੋਕਾਂ ਦੀ ਸਰਕਾਰੀ ਸੇਵਾਵਾਂ ਤੱਕ ਸਿੱਧੀ ਤੇ ਆਸਾਨ ਪਹੁੰਚ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਜਨਮ ਤੇ ਮੌਤ, ਆਮਦਨ, ਰਿਹਾਇਸ਼, ਜਾਤ ਤੇ ਪੈਨਸ਼ਨ ਦਾ ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ ਅਤੇ ਹੋਰ ਸੇਵਾਵਾਂ ਸੂਬੇ ਭਰ ਵਿੱਚ ਘਰ-ਘਰ ਤੱਕ ਮੁਹੱਈਆ ਹੋਣਗੀਆਂ।

Also Read : ਪੰਜਾਬ ਸਰਕਾਰ ਲੋਕਾਂ ਨੂੰ ਦੇਣ ਜਾ ਰਹੀ ਐ ਹੋਰ ਤੋਹਫ਼ੇ, ਦੇਖੋ ਪੂਰਾ ਅਪਡੇਟ

ਮੁੱਖ ਮੰਤਰੀ ਨੇ ਕਿਹਾ ਕਿ 1076 ਨੰਬਰ ਹੈਲਪਲਾਈਨ ਉਤੇ ਕਾਲ ਕਰਕੇ ਆਪਣੀ ਸਹੂਲਤ ਮੁਤਾਬਕ ਸਮਾਂ ਦੇ ਕੇ ਇਹ ਸੇਵਾਵਾਂ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਸਬੰਧਿਤ ਸੇਵਾ ਲੈਣ ਲਈ ਲੋੜੀਂਦੇ ਦਸਤਾਵੇਜ਼, ਫੀਸ ਅਤੇ ਹੋਰ ਸ਼ਰਤਾਂ ਬਾਰੇ ਦੱਸ ਦਿੱਤਾ ਜਾਵੇਗਾ, ਜਿਸ ਲਈ ਬਿਨੈਕਾਰ ਨੂੰ ਐੱਸਐੱਮਐੱਸ ਪ੍ਰਾਪਤ ਹੋਵੇਗਾ, ਜਿਸ ਰਾਹੀਂ ਲੋੜੀਂਦੇ ਦਸਤਾਵੇਜ਼ਾਂ ਤੇ ਮਿਤੀ ਤੇ ਸਮੇਂ ਬਾਰੇ ਪਤਾ ਚੱਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿੱਥੇ ਸਮੇਂ ਮੁਤਾਬਕ ਵਿਸ਼ੇਸ਼ ਸਿਖਲਾਈ ਪ੍ਰਾਪਤ ਮੁਲਾਜ਼ਮ ਟੈਬਲੈੱਟ ਲੈ ਕੇ ਸਬੰਧਿਤ ਬਿਨੈਕਾਰ ਦੇ ਘਰ ਜਾਂ ਦਫ਼ਤਰ ਜਾਣਗੇ ਅਤੇ ਸਾਰੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਪੂਰੀ ਕਰਨਗੇ ਤੇ ਫੀਸ ਜਮ੍ਹਾਂ ਕਰਨਗੇ।

ਇਸ ਤੋਂ ਇਲਾਵਾ ਬਿਨੈਕਾਰ ਨੂੰ ਪਹੁੰਚ ਰਸੀਦ ਦਿੱਤੀ ਜਾਵੇਗੀ, ਜਿਸ ਰਾਹੀਂ ਉਹ ਆਪਣੀ ਅਰਜ਼ੀ ਉਤੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣ ਸਕੇਗਾ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਲਈ ਸਹੂਲਤ ਵਧੇਗੀ, ਸਗੋਂ ਇਸ ਨਾਲ ਪੈਸੇ ਲੈ ਕੇ ਕੰਮ ਕਰਵਾਉਣ ਵਾਲੇ ਵਿਚੋਲਿਆਂ ਦੀ ਭੂਮਿਕਾ ਖ਼ਤਮ ਹੋਵੇਗੀ ਅਤੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਤੇ ਕਾਰਜਕੁਸ਼ਲਤਾ ਆਵੇਗੀ। ਉਨ੍ਹਾਂ ਕਿਹਾ ਕਿ ਘਰੇ ਬੈਠਿਆਂ ਇਹ ਸਹੂਲਤ ਸੇਵਾ ਕੇਂਦਰਾਂ ਜਾਂ ਸਮਰਪਿਤ 1076 ਹੈਲਪਲਾਈਨ ਨੰਬਰ ਰਾਹੀਂ 10 ਦਸੰਬਰ 2023 ਤੋਂ ਬਾਅਦ ਲਈ ਜਾ ਸਕੇਗੀ। (Government Schemes)

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲੀਅਤ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਨੇਪਰੇ ਚੜ੍ਹ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਹੋਣ ਵਾਲੇ ਸ਼ਹੀਦ ਜੋੜ ਮੇਲ ਸੰਬਧੀ ਗੱਲ ਕਰਦਿਆਂ ਕਿਹਾ ਕਿ ਸਹੀਦ ਜੋੜ ਮੇਲ ਦੌਰਾਨ ਅਕੀਦਤ ਭਂੇਟ ਕਰਨ ਲਈ ਫਤਹਿਗੜ੍ਹ ਸਾਹਿਬ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ। ਇਸ ਲਈ ਉਹ ਨਿੱਜੀ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕਾਰਜ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇੇ।