ਚੰਡੀਗੜ੍ਹ (ਅਸ਼ਵਨੀ ਚਾਵਲਾ)। ਭਾਰੀ ਮੀਂਹ ਕਾਰਨ ਪੂਰੇ ਦੇਸ਼ ’ਚ ਹੜ੍ਹ ਵਰਗੇ ਹਾਲਾਤ ਹੋਏ ਪਏ ਹਨ। ਜਿਸ ਕਾਰਨ ਪੰਜਾਬ ਦੇ ਕਈ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਸ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਵੀ ਬੱਚਿਆਂ ਦੀ ਸੁਰੱਖਿਆ ਦਾ ਧਿਆਨ ਰੱਖ ਕੇ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜਿਹੜੇ ਵੀ ਇਲਾਕਿਆਂ ’ਚ ਹੜ੍ਹ ਵਰਗੇ ਹਾਲਾਤ ਹਨ ਉਨ੍ਹਾਂ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ ਚੱਲ ਰਹੀਆਂ ਛੁੱਟੀਆਂ ’ਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।
17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।…
— Harjot Singh Bains (@harjotbains) July 13, 2023