ਹੁਣ ਇਸ ਜੇਲ੍ਹ ’ਚ ਹੋਈ ਗੈਂਗਵਾਰ, ਪੁਰਾਣੀ ਰੰਜਿਸ਼ ਕਾਰਨ ਹੋਇਆ ਜੇਲ੍ਹ ’ਚ ਟਾਕਰਾ

Gangwar in Jail

ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ਦੀ ਸੈਂਟਰਲ ਜੇਲ੍ਹ ’ਚ ਦੋ ਗੁੱਟ ਆਪਸ ’ਚ ਭਿੜ ਗਏ (Gangwar in Jail) ਹਨ। ਸ਼ੁੱਕਰਵਾਰ ਰਾਤ ਨੂੰ ਸੁਰੱਖਿਆ ਗਾਰਡਾਂ ਨੇ ਵਿੱਚ ਪੈ ਕੇ ਬਚਾਅ ਕਰਦੇ ਹੋਏ ਉਨ੍ਹਾਂ ਨੂੰ ਵੱਖ ਕੀਤਾ। ਪੂਰੀ ਘਟਨਾ ’ਚ ਤਕਰੀਬਨ 6 ਕੈਦੀ ਜਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਇੱਥੋਂ ਤਿੰਨ ਤੋਂ ਜ਼ਿਆਦਾ ਜਖ਼ਮੀਆਂ ਨੂੰ ਰਾਤ ਦੇ ਸਮੇਂ ਗੁਰੂ ਨਾਨਕ ਦੇਵ ਹਸਪਤਾਲ ’ਚ ਸ਼ਿਫ਼ਟ ਕਰ ਦਿੱਤਾ ਗਿਆ। ਇਸ ਪੂਰੇ ਮਾਮਲੇ ’ਚ ਜੇਲ੍ਹ ਪ੍ਰਸ਼ਾਸਨ ਅਜੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਦੋਵਾਂ ਗੁੱਟਾਂ ਦੀ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਰਾਤ ਦੋਵਾਂ ਨੇ ਜੇਲ੍ਹ ਤੋਂ ਉਪਲੱਬਧ ਸਮਾਨ ਨਾਲ ਹਥਿਆਰ ਤਿਆਰ ਕੀਤੇ ਤੇ ਇੱਕ ਦੂਜੇ ’ਤੇ ਹਮਲਾ ਕਰ ਦਿੱਤਾ। ਜੇਲ੍ਹ ’ਚ ਰੌਲਾ ਪੈਣ ਤੋਂ ਬਾਅਦ ਸੁਰੱਖਿਆ ਗਾਰਡ ਹਰਕਤ ’ਚ ਆਏ ਦੋਵਾਂ ਗੁੱਟਾਂ ਨੂੰ ਇੱਕ ਦੂਜੇ ਤੋਂ ਵੱਖ ਕੀਤਾ।

ਬਿਆਨਾਂ ਤੋਂ ਬਾਅਦ ਪੁਲਿਸ ਕਰੇਗੀ ਕਾਰਵਾਈ | Gangwar in Jail

ਪੁਲਿਸ ਦਾ ਕਹਿਣਾ ਹੈ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਸ਼ਿਕਾਇਤ ਮਿਲਣ ਅਤੇ ਜਖ਼ਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਰਵਾਈ ਕੀਤੀ ਜਾਵੇਗੀ। ਫਿਲਹਾਲ ਜਖ਼ਮੀਆਂ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ’ਚ ਚੱਲ ਰਿਹਾ ਹੈ। ਹਾਲਤ ਸਥਿਰ ਹੋਣ ’ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਜਖ਼ਮੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੇਜਾ ਨਿਵਾਸੀ ਚੌਟਾਲਾ ਥਾਣਾ ਸਦਰ ਤਰਨਤਾਰਨ, ਰਾਹੁਲ ਅਤੇ ਭਰਤ ਨਿਵਾਸੀ ਪਿੰਡ ਚਵਿੰਡਾ ਦੇਵੀ ਦੇ ਤੌਰ ’ਤੇ ਹੋਈ ਹੈ।

ਕੁਝ ਦਿਨ ਪਹਿਲਾਂ ਹੋਈ ਸੀ ਚੈਕਿੰਗ | Gangwar in Jail

ਹੈਰਾਨੀ ਦੀ ਗੱਲ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜੇਲ੍ਹਾਂ ਦੇ ਅੰਦਰ ਤਕਰੀਬਨ ਇੱਕ ਹਫ਼ਤਾ ਪਹਿਲਾਂ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ। ਅੰਮਿ੍ਰਤਸਰ ਤੋਂ ਪੁਲਿਸ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ ਪਰ ਇੱਕ ਹਫ਼ਤੇ ਦੇ ਅੰਦਰ ਹੀ ਜੇਲ੍ਹ ’ਚ ਗੈਂਗਵਾਰ ਵੀ ਸਾਹਮਣੇ ਆ ਗਈ ਹਅਤੇ ਇਸਕ’ਚ ਜੇਲ੍ਹ ’ਚ ਹੀ ਤਿਆਰ ਹਥਿਆਰਾਂ ਦੀ ਵਰਤੋਂ ਕੀਤੀ ਗਈ।

ਇਹ ਵੀ ਪੜ੍ਹੋ : ਖੱਬੇ ਪੱਖੀ ਮਣੀਪੁਰ ਬਾਰੇ ਚਰਚਾ ਹੀ ਨਹੀਂ ਕਰਨਾ ਚਾਹੁੰਦੇ, ਵਿਚਕਾਰੋਂ ਭੱਜੇ : ਪੀਐੱਮ ਮੋਦੀ