ਹੁਣ ਪੰਜਾਬ ਦੀਆਂ ਮੰਡੀਆਂ ’ਚ ਹੋਵੇਗੀ ਆਨਲਾਈਨ ਗੇਟ ਐਂਟਰੀ 

Online Gate Entry
ਸਨੌਰ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਗੇਟ ਐਂਟਰੀ ਦਾ ਉਦਘਾਟਨ ਕਰਦੇ ਹੋਏ ਨਾਲ ਹਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ। ਤਸਵੀਰ : ਰਾਮ ਸਰੂਪ ਪੰਜੋਲਾ

ਸਨੌਰ ਆਧੁਨਿਕ ਮੰਡੀ ’ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ

(ਰਾਮ ਸਰੂਪ ਪੰਜੋਲਾ) ਸਨੌਰ। ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਹਲਕਾ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ ਮਹਿਮਾਨ ਵਜੋਂ ਪਹੁੰਚੇ। ਜਿਨ੍ਹਾਂ ਵੱਲੋਂ ਗੇਟ ਐਂਟਰੀ ਦਾ ਉਦਘਾਟਨ ਕੀਤਾ ਗਿਆ। Online Gate Entry

ਸਮਾਗਮ ਦੌਰਾਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਪੰਜਾਬ ਦੀ ਪਹਿਲੀ ਅਜਿਹੀ ਮੰਡੀ ਹੈ, ਜਿੱਥੇ ਫ਼ਲਾਂ ਅਤੇ ਸਬਜ਼ੀਆਂ ਦੀ ਆਨਲਾਈਨ ਐਂਟਰੀ ਮੰਡੀ ਦੇ ਮੁੱਖ ਗੇਟ ਤੇ ਵੇ-ਬ੍ਰਿਜ ਰਾਹੀਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਸ ਲਈ ਬੋਰਡ ਵੱਲੋਂ ਆਪਣਾ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਆਉਣ ਵਾਲੀ ਹਰ ਤਰ੍ਹਾਂ ਦੀਆਂ ਸਬਜ਼ੀਆਂ ਅਤੇ ਫ਼ਲਾਂ ਦਾ ਰਿਕਾਰਡ ਰੱਖਿਆ ਜਾ ਸਕੇ। ਇਸ ਦੇ ਨਾਲ ਹੀ ਬੋਰਡ ਕੋਲ ਹੋਰ ਰਾਜਾਂ ਤੋਂ ਆਉਣ ਵਾਲੇ ਸਮਾਨ ਅਤੇ ਟਰੇਡਰਾਂ ਦਾ ਡਾਟਾ ਵੀ ਮੌਜੂਦ ਰਹੇਗਾ। Online Gate Entry

ਰਿਟੇਲ ਫ਼ਲ ਅਤੇ ਸਬਜ਼ੀ ਮੰਡੀ ਦਾ ਵੱਖਰਾ ਗੇਟ

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਨੌਰ ਰੋਡ ਸਥਿਤ ਆਧੁਨਿਕ ਫਲ਼ ਅਤੇ ਸਬਜ਼ੀ ਮੰਡੀ ਵਿਖੇ ਏ.ਟੀ.ਐਮ. ਲਗਾਉਣ ਦੇ ਲਈ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਕੰਮ ਨੂੰ ਨੇਪਰੇ ਚਾੜਿ੍ਹਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਿਟੇਲ ਫ਼ਲ ਅਤੇ ਸਬਜ਼ੀ ਮੰਡੀ ਦਾ ਵੱਖਰਾ ਗੇਟ ਲਗਾ ਦਿੱਤਾ ਗਿਆ ਹੈ ਅਤੇ ਨਾਲ ਹੀ 4.79 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਅੰਦਰ ਲਗੀਆਂ ਲਾਇਟਾਂ ਦੀ ਮੁਰੰਮਤ ਦਾ ਕੰਮ ਵੀ ਪੂਰਾ ਹੋ ਚੁੱਕਾ ਹੈ। ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆੜ੍ਹਤੀਆਂ ਦੀ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ।

ਇਹ ਵੀ ਪੜ੍ਹੋ: Bathinda Police : ਬਠਿੰਡਾ ਪੁਲਿਸ ਵੱਲੋਂ 22 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ 2 ਜਣੇ ਗ੍ਰਿਫਤਾਰ

ਇਸ ਮੌਕੇ ਹਰਮੀਤ ਸਿੰਘ ਪਠਾਣਮਾਜਰਾ, ਐਮ.ਐਲ.ਏ. ਹਲਕਾ ਸਨੌਰ ਨੇ ਕਿਹਾ ਕਿ ਮੰਡੀਆਂ ਵਿੱਚ ਇਹ ਸਾਰੇ ਵਿਕਾਸ ਕਾਰਜ ਪੰਜਾਬ ਸਰਕਾਰ ਦੀ ਯੋਗ ਅਗਵਾਈ ਸਦਕਾ ਪੂਰੇ ਹੋ ਰਹੇ ਹਨ ਅਤੇ ਭਵਿੱਖ ਵਿੱਚ ਵੀ ਹੋਰ ਵਿਕਾਸ ਕਾਰਜਾਂ ਨੂੰ ਅਮਲੀ-ਜਾਮਾ ਪਹਿਨਾਇਆ ਜਾਵੇਗਾ। ਇਸ ਮੌਕੇ ਗੁਰਦੀਪ ਸਿੰਘ, ਇੰਜਨੀਅਰ-ਇਨ-ਚੀਫ਼, ਪੰਜਾਬ ਮੰਡੀ ਬੋਰਡ, ਜਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ ਬਰਾੜ, ਐਕਸੀਅਨ ਧਰਮਿੰਦਰ ਸਿੰਘ ਸਿੱਧੂ, ਐਕਸੀਅਨ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।