Government News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਦਰੇਸ਼ ਦਿੱਤੇ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਨੀਤੀਆਂ ਦਾ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਣਾ ਤੈਅ ਕਰਨ, ਤਾਂਕਿ ਆਮ ਜਨਤਾ ਨੂੰ ਤੁਰੰਤ ਲਾਭ ਮਿਲੇ। ਨਾਗਰਿਕਾਂ ਦੇ ਜੀਵਨ ਨੂੰ ਆਸਾਨ ਤੇ ਖੁਸ਼ਹਾਲ ਬਣਾਉਣਾ ਸਰਕਾਰ ਦਾ ਕਰਤੱਵ ਹੈ, ਇਸ ਲਈ ਸਾਰੇ ਅਧਿਕਾਰੀ ਪਹਿਲੂ ਤੈਅ ਕਰਦੇ ਹੋਏ ਜਨਤਾ ਦੀਆਂ ਪ੍ਰੇਸ਼ਾਨੀਆਂ ਤੇ ਸ਼ਿਕਾਇਤਾਂ ਦਾ ਹੱਲ ਕਰਨ।
ਮੁੱਖ ਮੰਤਰੀ ਨੇ ਇਹ ਨਿਰਦੇਸ਼ ਬੁੱਧਵਾਰ ਨੂੰ ਪ੍ਰਸ਼ਾਸਨਿਕ ਸਕੱਤਰਾਂ ਤੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨਾਲ ਵੀਡਓ ਕਾਨਫਰਸਿੰਗ ਜ਼ਰੀਏ ਸੂਬਾ ਪੱਧਰੀ ਦਿਸ਼ਾ ਸੰਮਤੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਮੀਟਿੰਗ ਦੀ ਸਹਿ-ਪ੍ਰਧਾਨਗੀ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕੀਤੀ ਮੀਟਿੰਗ ’ਚ ਲੋਕਸਭਾ ਸਾਂਸਦ ਧਰਮਬੀਰ ਸਿੰਘ, ਨਵੀਨ ਜਿੰਦਲ, ਜੈ ਪ੍ਰਕਾਸ਼, ਵਿਧਾਇਕ ਰਾਮ ਕੁਮਾਰ ਕਸ਼ਯਪ, ਵਿਨੋਦ ਭਿਆਨਾ, ਤੇਜ਼ਪਾਲ ਤੰਵਰ, ਕਪੂਰ ਸਿੰਘ, ਸਾਵਿੱਤਰੀ ਜਿੰਦਲ ਤੇ ਦੇਵਿੰਦਰ ਕਾਦਿਆਨ ਵੀ ਮੌਜ਼ੂਦ ਰਹੇ। Government News
Read Also : CM Rekha Gupta: ਰੇਖਾ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਇਸ ਯੋਜਨਾ ਦੇ ਤਹਿਤ ਪੈਂਡਿੰਗ ਲਗਭਗ 77,000 ਲਾਭਕਾਰੀਆਂ ਵੱਲੋਂ ਕੀਤੇ ਗਏ ਬਿਨੈ ਦੀ ਜਿਓ ਟੈਗਿੰਗ ਦਾ ਕੰਮ ਆਉਣ ਵਾਲੇ 15 ਦਿਨਾਂ ’ਚ ਪੂਰਾ ਕੀਤਾ ਜਾਵੇ, ਤਾਂ ਕਿ ਜਲਦ ਤੋਂ ਜਲਦ ਇਨ੍ਹਾਂ ਲਾਭਕਾਰੀਆਂ ਨੂੰ ਮਕਾਨ ਬਣਾਉਣ ਲਈ ਕਿਸ਼ਤ ਜਾਰੀ ਕੀਤੀ ਜਾ ਸਕੇ।
ਗਰੀਬ ਪਰਿਵਾਰਾਂ ਨੂੰ ਮਿਲਣਗੇ ਪਲਾਟ | Government News
ਮੀਟਿੰਗ ’ਚ ਦੱਸਿਆ ਗਿਆ ਕਿ 1.80 ਲੱਖ ਰੁਪਏ ਤੱਕ ਸਾਲਾਨਾ ਆਮਦਨ ਵਾਲੇ ਗਰੀਬ ਪਰਿਵਾਰਾਂ ਨੂੰ ਰਿਹਾਇਸ਼ ਉਪਲੱਬਧ ਕਰਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ 2.0 ਦੇ ਤਹਿਤ ਮਹਾਂਗ੍ਰਾਮ ਪੰਚਾਇਤ ’ਚ 50 ਵਰਗ ਗਜ਼ ਦੇ ਪਲਾਟ ਤੇ ਆਮ ਗ੍ਰਾਮ ਪੰਚਾਇਤ ’ਚ 100 ਵਰਗ ਗਜ਼ ਦੇ ਪਲਾਟ ਉਪਲੱਬਧ ਕਰਵਾਏ ਗਏ ਹਨ।