ਚੰਡਗੀੜ੍ਹ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਇੱਕ ਮਹੀਨੇ ਦੀਆਂ ਛੁੱਟੀਆਂ (Holidays) ਦਾ ਐਲਾਨ ਕਰਨ ਤੋਂ ਬਾਅਦ ਹੁਣ ਆਂਗਣਵਾੜੀ ਸੈਂਟਰਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ : 28 ਸਾਲਾਂ ਦੇ ਲੰਮੇ ਵਕਫੇ ਮਗਰੋਂ ਲੰਬੀ ’ਚੋਂ ਕੋਈ ਗੈਰ-ਅਕਾਲੀ ਮੰਤਰੀ
ਗਰਮੀ ਦੇ ਮੌਸਮ ਨੂੰ ਦੇਖਦਿਆਂ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਆਂਗਣਵਾੜੀ ਵਰਕਰਾਂ ਤੇ ਮੁਲਾਜ਼ਮਾਂ ਨੂੰ ਫ਼ਾਇਦਾ ਦਿੰਦਿਆਂ ਸਰਕਾਰ ਨੇ ਇੱਕ ਹੋਰ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ‘ਪੋਸ਼ਣ ਟਰੈਕਰ’ ਮੋਬਾਈਲ ਐਪ ਬਿਹਤਰ ਤਰੀਕੇ ਨਾਲ ਲਾਗੂ ਕਰਨ ਲਈ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ ਦਿੱਤਾ ਜਾਵੇਗਾ। ਸੂਬੇ ਵਿੱਚ ਕੁੱਲ 27,314 ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਹਨ ਤੇ ਇਨ੍ਹਾਂ ਨੂੰ ਹਰ ਸਾਲ 5.4 ਕਰੋੜ ਦਾ ਪੈਕੇਜ ਦਿੱਤਾ ਜਾਵੇਗਾ। (Holidays)