ਹੁਣ ਨਹਿਰਾਂ ’ਚ ਕੂੜਾ ਸੁੱਟਣ ਵਾਲਿਆਂ ਦੀ ਖੈਰ ਨਹੀਂ, ਹੋਵੇਗੀ ਕਾਰਵਾਈ

Garbage in the Canals

ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਨਗਰ ਨਿਗਮ ਵੱਲੋਂ ਜਿੱਥੇ ਸਿੱਧਵਾਂ ਨਹਿਰ (Garbage in the Canals) ’ਚ ਕੂੜਾ ਸੁੱਟਣ ਵਾਲੇ 55 ਲੋਕਾਂ ਦੇ ਖਿਲਾਫ਼ ਪੁਲਿਸ ਕੇਸ ਦਰਜ ਕਰਵਾਉਣ ਲਈ ਸਿੰਚਾਈ ਵਿਭਾਗ ਨੂੰ ਸਿਫਾਰਿਸ਼ ਕੀਤੀ ਗਈ ਹੈ, ਉੱਥੇ 53 ਵਿਅਕਤੀਆਂ ਦੇ ਚਲਾਨ ਕੱਟਣ ਦੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਨਗਰ ਨਿਗਮ ਜੋਨ-ਡੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿੱਧਵਾਂ ਨਹਿਰ ਦੀ ਸਫ਼ਾਈ ਦੌਰਾਨ ਕੂੜਾ ਸੁੱਟਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਮਗਰੋਂ ਲੋਕਾਂ ਨੂੰ ਸ਼ੁਰੂਆਤੀ ਦੌਰ ’ਚ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਹਾਲਾਤ ’ਚ ਕੋਈ ਸੁਧਾਰ ਨਾ ਹੋਣ ’ਤੇ ਕਮਿਸ਼ਨਰ ਦੇ ਨਿਰਦੇਸ਼ ’ਤੇ ਸਖਤ ਰੁਖ ਅਖਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਤਹਿਤ ਨਗਰ ਨਿਗਮ ਮੁਲਾਜ਼ਮਾਂ ਵੱਲੋਂ ਐੱਨਜੀਓ ਦੇ ਮੈਂਬਰਾਂ ਨਾਲ ਸਿੱਧਵਾਂ ਨਹਿਰ ਦੇ ਕਿਨਾਰਿਆਂ ’ਤੇ ਪੈਟਰੋਲਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿੱਧਵਾਂ ਨਹਿਰ ’ਚ ਕੂੜਾ ਸੁੱਟਣ ਵਾਲੇ ਲੋਕਾਂ ਤੋਂ ਸਫਾਈ ਕਰਵਾਉਣ ਤੋਂ ਇਲਾਵਾ ਚਲਾਨ ਕੱਟਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਡ੍ਰਾਈਵ ਦੌਰਾਨ ਹੁਣ ਤੱਕ 55 ਲੋਕਾਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਖਿਲਾਫ਼ ਪੁਲਿਸ ਕੇਸ ਦਰਜ ਕਰਵਾਉਣ ਲਈ ਸਿੰਚਾਈ ਵਿਭਾਗ ਨੂੰ ਸਿਫਾਰਿਸ਼ ਕੀਤੀ ਗਈ ਹੈ, ਉੱਥੇ 53 ਲੋਕਾਂ ਦੇ ਚਲਾਨ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੂੰ 5-5 ਹਜ਼ਾਰ ਜ਼ੁਰਮਾਨਾ ਹੋਵੇਗਾ।

ਨਗਰ ਨਿਗਮ ਦੀ ਚੇਤਵਾਨੀ | Garbage in the Canals

ਨਗਰ ਨਿਗਮ ਅਧਿਕਾਰੀਆਂ ਮੁਤਾਬਕ ਸਿੱਧਵਾਂ ਨਹਿਰ ’ਚ ਕੂੜਾਂ ਜਾਂ ਮਲਬਾ ਸੁੱਟਣ ਵਾਲੇ ਜ਼ਿਆਦਾਤਰ ਲੋਕ ਨੇੜੇ ਦੇ ਇਲਾਕਿਆਂ ਦੇ ਸਾਹਮਣੇ ਆ ਰਹੇ ਹਨ ਅਤੇ ਉਨ੍ਹਾਂ ਲੋਕਾਂ ਵੱਲੋਂ ਜ਼ੁਰਮਾਨੇ ਦੀ ਕਾਰਵਾਈ ਤੋਂ ਬਚਣ ਲਈ ਸਿਫਾਰਿਸ਼ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਇਸ ਤਰ੍ਹਾਂ ਦੇ ਲੋਕਾਂ ਨੂੰ ਚਿਤਾਵਨੀ ਦੇਣ ਲਈ ਨੇੜਲੇ ਇਲਾਕਿਆਂ ’ਚ ਸਿੱਧਵਾਂ ਨਹਿਰ ’ਚ ਕੂੜਾ ਨਾ ਸੁੱਟਣ ਸਬੰਧੀ ਮੁਨਾਦੀ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।