Verka Products Prices: ਚੰਡੀਗੜ੍ਹ (ਅਸ਼ਵਨੀ ਚਾਵਲਾ)। ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਸੋਧੀਆਂ ਕੀਮਤਾਂ 22 ਸਤੰਬਰ, 2025 ਦੀ ਸਵੇਰ ਤੋਂ ਲਾਗੂ ਹੋਣਗੀਆਂ। ਵੇਰਕਾ ਦੀ ਕੀਮਤਾਂ ਭਾਰਤ ਸਰਕਾਰ ਦੇ ਜੀਐੱਸਟੀ 2.0 ਸੁਧਾਰਾਂ ਮੁਤਾਬਕ ਹੋਣਗੀਆਂ, ਜਿਸ ਤਹਿਤ ਜ਼ਰੂਰੀ ਡੇਅਰੀ ਉਤਪਾਦਾਂ ’ਤੇ ਟੈਰਿਫ ਘਟਾਏ ਗਏ ਹਨ।
Read Also : ਪੰਜਾਬ ਸਰਕਾਰ ਨੇ ਕੀਤਾ ਪ੍ਰਸ਼ਾਸਕੀ ਫੇਰਬਦਲ, ਪੀਸੀਐਸ ਅਧਿਕਾਰੀਆਂ ਦੇ ਤਬਾਦਲੇ
ਖਪਤਕਾਰਾਂ ਨੂੰ ਵੇਰਕਾ ਘਿਓ 30 ਤੋਂ 35 ਰੁਪਏ ਪ੍ਰਤੀ ਲੀਟਰ/ਕਿਲੋਗ੍ਰਾਮ ਸਸਤਾ ਮਿਲੇਗਾ। ਉਨ੍ਹਾਂ ਕਿਹਾ ਕਿ ਟੇਬਲ ਬਟਰ ਦੀ ਕੀਮਤ 30 ਰੁਪਏ ਪ੍ਰਤੀ ਕਿਲੋਗ੍ਰਾਮ, ਅਨਸਾਲਟੇਡ ਬਟਰ ਦੀ ਕੀਮਤ 35 ਰੁਪਏ ਪ੍ਰਤੀ ਕਿਲੋਗ੍ਰਾਮ, ਪ੍ਰੋਸੈਸਡ ਪਨੀਰ ਦੀ ਕੀਮਤ 20 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਯੂਐੱਚਟੀ ਦੁੱਧ (ਸਟੈਂਡਰਡ, ਟੋਨਡ ਅਤੇ ਡਬਲ ਟੋਨਡ) ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਘਟਾਈ ਗਈ ਹੈ। ਆਈਸ ਕਰੀਮ (ਗੈਲਨ, ਬਰਿੱਕ ਅਤੇ ਟੱਬ) ਵਰਗੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀ 10 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਗਈ ਹੈ ਅਤੇ ਪਨੀਰ ਦੀ ਕੀਮਤ ਵੀ 15 ਰੁਪਏ ਪ੍ਰਤੀ ਕਿਲੋਗ੍ਰਾਮ ਘਟਾਈ ਗਈ ਹੈ। Verka Products Prices