ਸਾਡੇ ਨਾਲ ਸ਼ਾਮਲ

Follow us

15.1 C
Chandigarh
Thursday, February 5, 2026
More
    Home Breaking News ਹੁਣ ਨੌਕਰੀਆਂ ਲ...

    ਹੁਣ ਨੌਕਰੀਆਂ ਲਈ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਲੋੜ ਨਹੀਂ : ਸੀਐਮ  ਮਾਨ

    Government

    ( ਅਸ਼ਵਨੀ ਚਾਵਲਾ) ਚੰਡੀਗੜ੍ਹ। ਭਗਵੰਤ ਮਾਨ (CM Bhagwant Mann) ਦੀ ਸਰਕਾਰ ਹੁਣ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰ ਵਿੱਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਉਣ ਜਾ ਰਹੀ ਹੈ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖ਼ੁਦ ਕੀਤਾ ਗਿਆ ਹੈ। ਭਗਵੰਤ ਮਾਨ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਡਿਜੀਟਲ ਸੰਬੋਧਨ ਕਰਦੇ ਹੋਏ ਇਹ ਐਲਾਨ ਕੀਤਾ ਹੈ। ਪੰਜਾਬ ਦੇ ਨੌਜਵਾਨਾਂ ਦੇ ਨਾਮ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 29 ਹਜ਼ਾਰ ਤੋਂ ਵੱਧ ਨੌਕਰੀਆਂ ਮੁਹੱਈਆ ਕੀਤੀਆਂ ਹਨ। ਉਨਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖ਼ਾਸ ਕਰਕੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ’ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

    ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਕਿਉਂਕਿ ਇਹ ਕਾਫ਼ੀ ਨਹੀਂ ਹੈ, ਇਸ ਲਈ ਸੂਬਾ ਸਰਕਾਰ ਪ੍ਰਾਈਵੇਟ ਸੈਕਟਰ ਵਿੱਚ ਵੀ ਨਵੀਆਂ ਨੌਕਰੀਆਂ ਪੈਦਾ ਕਰਨ ਲਈ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਵੱਡੇ ਯਤਨਾਂ ਸਦਕਾ ਹੁਣ ਤੱਕ ਪੰਜਾਬ ਵਿੱਚ ਲਗਭਗ 48 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ 2.77 ਲੱਖ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਉਨਾਂ ਦੀ ਅਥਾਹ ਸ਼ਕਤੀ ਨੂੰ ਸਾਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਸਕੇਗਾ।

    ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਕਰੀਆਂ ਸਮੁੱਚੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਗੀਆਂ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਸ਼ਵ ਪੱਧਰ ’ਤੇ ਉਭਾਰਨ ਲਈ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿਹਨਤੀ ਅਤੇ ਸਮਰਪਿਤ ਨੌਜਵਾਨਾਂ ਦੇ ਹੱਥਾਂ ਵਿੱਚ ਡਿਗਰੀਆਂ ਅਤੇ ਬਾਅਦ ਵਿੱਚ ਨਿਯੁਕਤੀ ਪੱਤਰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

    CM Bhagwant Mann

    ਇਹ ਵੀ ਪੜ੍ਹੋ : ਪਠਾਨਕੋਟ ‘ਚ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ

    ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਜ਼ੋਰ ਸੂਬੇ ਵਿੱਚੋਂ ਹੁਨਰਮੰਦ ਨੌਜਵਾਨੀ ਦੇ ਪਰਵਾਸ (ਬਰੇਨ ਡਰੇਨ) ਦੇ ਰੁਝਾਨ ਨੂੰ ਪਲਟਣ ਉਤੇ ਹੈ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਹੁਣ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਉਨਾਂ ਨੂੰ ਇੱਥੇ ਉਨਾਂ ਦੇ ਵਤਨ ਵਿੱਚ ਹੀ ਮੁਨਾਫ਼ੇ ਵਾਲੀਆਂ ਨੌਕਰੀਆਂ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਅਤੇ ਨੌਜਵਾਨ ਮਿਲ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਗੇ ਅਤੇ ਇੱਕ ਗਤੀਸ਼ੀਲ, ਅਗਾਂਹਵਧੂ ਅਤੇ ਸ਼ਾਂਤਮਈ ਪੰਜਾਬ ਦੀ ਸਿਰਜਣਾ ਕਰਨਗੇ।

    LEAVE A REPLY

    Please enter your comment!
    Please enter your name here